ਕਿਹਾ : ਵਿਧਾਇਕ ਖਿਲਾਫ਼ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਹੈ ਕਾਰਵਾਈ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਖਿਲਾਫ਼ ਦਰਜ ਕੀਤੀ ਗਈ ਐਫਆਈਆਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸਾਥੀ ਵਿਧਾਇਕ ਖਿਲਾਫ ਮਾਮਲਾ ਦਰਜ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਮਾਮਲਾ ਦਰਜ ਕਰਨ ਵਾਲੇ ਅਧਿਕਾਰੀਆਂ ਨੂੰ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕੋਟਲੀ ਖਿਲਾਫ ਮਾਮਲਾ ਬਦਲੇ ਦੀ ਭਾਵਨਾ ਤਹਿਤ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਜਲੰਧਰ ਮਾਰਕੀਟ ਕਮੇਟੀ ਨਾਲ ਮਿਲ ਕੇ ਸ਼ੂਗਰ ਮਿੱਲ ’ਚ ਲੱਗਣ ਵਾਲੇ ਸੀਐਨਜੀ ਪਲਾਂਟ ਦਾ ਵਿਰੋਧ ਕਰਦਿਆਂ ਜਲੰਧਰ-ਜੰਮੂ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਵਿਧਾਇਕ ਅਤੇ ਨਗਰ ਪਰਿਸ਼ਦ ਦੇ ਪ੍ਰਧਾਨ ਸਮੇਤ ਸੈਂਕੜੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਸੀ। ਰਾਜਾ ਵੜਿੰਗ ਨੇ ਕਿਹਾ ਪੰਜਾਬ ਸਰਕਾਰ ਕਾਂਗਰਸੀਆਂ ਖਿਲਾਫ਼ ਅਜਿਹੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਡਰਾਉਣਾ ਚਾਹੁੰਦੀ ਹੈ, ਪਰ ਅਸੀਂ ਡਰਨ ਵਾਲਿਆਂ ’ਚੋਂ ਨਹੀਂ।
Check Also
ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੱਧੂ ਚਲਾਉਣਗੇ ਹੁਣ ਯੂ ਟਿਊਬ ਚੈਨਲ
ਕਿਹਾ : ਆਪਣੀ ਜ਼ਿੰਦਗੀ ਨਾਲ ਜੁੜੇ ਤੱਥਾਂ ਨੂੰ ਚੈਨਲ ’ਤੇ ਕਰਾਂਗਾ ਸ਼ੇਅਰ ਅੰਮਿ੍ਰਤਸਰ/ਬਿਊਰੋ ਨਿਊਜ਼ : …