ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ ਕੀਤਾ ਗਿਆ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਵਾਲੇ ਫ਼ੈਸਲੇ ਨੂੰ ਲਾਗੂ ਕਰਨ ਲਈ ਲੰਘੀ ਰਾਤ ਪੰਜਾਬ ਦੇ ਡਾਇਰੈਕਟਰ ਅਕਾਸ਼ਦੀਪ ਸਿੰਘ ਦਾ ਭਾਖੜਾ ਡੈਮ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ ਲਗਾਇਆ ਗਿਆ ਹੈ ਤਾਂ ਜੋ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ’ਚ ਕੋਈ ਰੁਕਾਵਟ ਨਾ ਆਵੇ। ਜ਼ਿਕਰਯੋਗ ਹੈ ਕਿ ਡਾਇਰੈਕਟਰ ਆਕਾਸ਼ਦੀਪ ਸਿੰਘ ਪੰਜਾਬ ਦੇ ਇਨਡੈਂਟ ਦੇ ਅਧਾਰ ’ਤੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਲਈ ਅੜ ਗਿਆ ਸੀ। ਜਦਕਿ ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ ਅਤੇ ਉਨ੍ਹਾਂ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ।
Check Also
ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ
ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਨੂੰ ਲਗਾਈ ਫਟਕਾਰ ਨਵੀਂ …