ਭਾਖੜਾ ਡੈਮ ’ਤੇ ਪੰਜਾਬ ਸਰਕਾਰ ਨੇ ਪੁਲਿਸ ਕੀਤੀ ਤਾਇਨਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਦਰਮਿਆਨ ਸ਼ੁਰੂ ਹੋਇਆ ਪਾਣੀਆਂ ਦਾ ਵਿਵਾਦ ਉਸ ਸਮੇਂ ਹੋਰ ਤਿੱਖਾ ਹੋ ਗਿਆ। ਜਦੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਪੰਜਾਬ ਨੂੰ ਹਰਿਆਣਾ ਨੂੰ 8500 ਕਿਊਸਿਕ ਪਾਣੀ ਤੁਰੰਤ ਦੇਣ ਦਾ ਹੁਕਮ ਦਿੱਤਾ। ਉਧਰ ਬੀਬੀਐਮਬੀ ਨੇ ਭਾਖੜਾ ਡੈਮ ਦੇ ਡਾਇਰੈਕਟਰ ਇੰਜੀਨੀਅਰ ਅਕਾਸ਼ਦੀਪ ਸਿੰਘ ਨੂੰ ਹਟਾ ਦਿੱਤਾ ਗਿਆ ਉਹ ਪੰਜਾਬ ਦੇ ਕੋਟੇ ’ਚੋਂ ਬੀਬੀਐਮਬੀ ’ਚ ਤਾਇਨਾਤ ਸਨ। ਉਨ੍ਹਾਂ ਦੀ ਥਾਂ ਇੰਜੀਨੀਅਰ ਸੰਜੀਵ ਕੁਮਾਰ ਨੂੰ ਨਿਯੁਕਤ ਕੀਤਾ ਗਿਆ। ਸੰਜੀਵ ਕੁਮਾਰ ਹਰਿਆਣਾ ਦੇ ਕੋਟੇ ’ਚੋਂ ਬੀਬੀਐਮਬੀ ’ਚ ਪਹਿਲਾਂ ਸੇਫਟੀ ਡਾਇਰੈਕਟਰ ਵਜੋਂ ਨਿਯੁਕਤ ਸਨ। ਉਨ੍ਹਾਂ ਦੀ ਜਗ੍ਹਾ ਅਕਾਸ਼ਦੀਪ ਸਿੰਘ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੀਬੀਐਮਬੀ ਬੋਰਡ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਕੋਲ ਦੂਜਿਆਂ ਸੂਬਿਆਂ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ।
Check Also
ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ
ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਨੂੰ ਲਗਾਈ ਫਟਕਾਰ ਨਵੀਂ …