Breaking News
Home / ਕੈਨੇਡਾ / Front / ਪਾਣੀਆਂ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ

ਪਾਣੀਆਂ ਦੇ ਮੁੱਦੇ ’ਤੇ ਪੰਜਾਬ ਕਾਂਗਰਸ ਨੇ ਸਪੱਸ਼ਟ ਕੀਤਾ ਆਪਣਾ ਸਟੈਂਡ


ਰਾਜਾ ਵੜਿੰਗ ਬੋਲੇ : ਅਸੀਂ ਪੰਜਾਬ ਦੇ ਲੋਕਾਂ ਅਤੇ ਸਰਕਾਰ ਦੇ ਨਾਲ ਡਟ ਕੇ ਖੜ੍ਹੇ ਹਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦਰਮਿਆਨ ਵਧੇ ਹੋਏ ਤਣਾਅ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਪਾਣੀ ਦੀ ਵੰਡ ਨੂੰ ਲੈ ਕੇ ਦਿੱਲੀ ਦੇ ਮੰਤਰੀ ਪਰਵੇਸ਼ ਵਰਮਾ ਵੱਲੋਂ ਕੀਤੇ ਗਏ ਟਵੀਟ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕਦੇ ਵੀ ਹਰਿਆਣਾ ਅਤੇ ਦਿੱਲੀ ਨੂੰ ਜਾਣ ਵਾਲਾ ਪਾਣੀ ਨਹੀਂ ਰੋਕਿਆ। ਉਨ੍ਹਾਂ ਕਿਹਾ ਕਿ ਜੇਕਰ ਹੁਣ ਪੰਜਾਬ ਵਿਚ ਪਾਣੀ ਦੀ ਕਮੀ ਹੈ ਤਾਂ ਅਸੀਂ ਪਹਿਲ ਪੰਜਾਬ ਨੂੰ ਹੀ ਦੇਵਾਂਗੇ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਹੋ ਸਕਦਾ ਹੈ ਹਰਿਆਣਾ ਅਤੇ ਦਿੱਲੀ ਨੂੰ ਹੋਰ ਪਾਣੀ ਲੋੜ ਹੋਵੇ, ਪਰ ਅਸੀਂ ਪਹਿਲਾਂ ਹੀ ਉਨ੍ਹਾਂ ਦੇ ਹਿੱਸੇ ਦਾ ਪਾਣੀ ਦੇ ਦਿੱਤਾ ਹੈ। ਉਨ੍ਹਾਂ ਨੂੰ ਹੋਰ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ ਕਿਉਂਕਿ ਪੰਜਾਬ ਕੋਲ ਦੂਜੇ ਰਾਜਾਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ ’ਤੇ ਅਸੀਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਦੇ ਨਾਲ ਡਟ ਕੇ ਖੜ੍ਹੇ ਹਾਂ।

Check Also

ਸੁਪਰੀਮ ਕੋਰਟ ਨੇ ਪਹਿਲਗਾਮ ਹਮਲੇ ਦੀ ਨਿਆਂਇਕ ਜਾਂਚ ਕਰਵਾਉਣ ਤੋਂ ਕੀਤਾ ਇਨਕਾਰ

ਜਸਟਿਸ ਸੂਰਿਆਕਾਂਤ ਅਤੇ ਐਨ ਕੇ ਸਿੰਘ ਦੀ ਬੈਂਚ ਨੇ ਪਟੀਸ਼ਨ ਕਰਤਾ ਨੂੰ ਲਗਾਈ ਫਟਕਾਰ ਨਵੀਂ …