Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ

ਪੰਜਾਬ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰਾਂਗੇ : ਭਗਵੰਤ ਮਾਨ

ਚੰਡੀਗੜ੍ਹ : ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਵਰਕਰਾਂ ਵਲੋਂ ਪੰਜਾਬ ਭਰ ਵਿਚ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਹੈ। ਬੀ.ਬੀ.ਐਮ.ਬੀ. ਦੇ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰਨਗੇ। ਇਸੇ ਤਰ੍ਹਾਂ ‘ਆਪ’ ਦੇ ਮੰਤਰੀਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇ ਕੇ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਕਦੇ ਵੀ ਪੰਜਾਬੀਆਂ ਦੀ ਨਹੀਂ ਹੋ ਸਕਦੀ।

Check Also

ਕੈਨੇਡਾ ‘ਚ ਲਿਬਰਲ ਪਾਰਟੀ ਦੀ ਬਣੀ ਰਹੇਗੀ ਸਰਕਾਰ

ਲਿਬਰਲ ਪਹਿਲੇ, ਕੰਸਰਵੇਟਿਵ ਦੂਜੇ ਅਤੇ ਬਲਾਕ ਕਿਊਬਿਕ ਤੀਜੇ ਸਥਾਨ ‘ਤੇ, ਐਨਡੀਪੀ ਨੂੰ ਮਿਲੀਆਂ 7 ਸੀਟਾਂ …