Breaking News
Home / ਕੈਨੇਡਾ / Front / ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ – ਮੁੱਖ ਮੰਤਰੀ ਭਗਵੰਤ ਮਾਨ

ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ – ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼
ਪਾਣੀਆਂ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਹੈ ਅਤੇ ਪਾਣੀਆਂ ਦੇ ਮਸਲੇ ’ਤੇ ਪੰਜਾਬ ਦੇ ਸਾਰੇ ਸਿਆਸੀ ਦਲ ਇਕਜੁਟ ਨਜ਼ਰ ਆਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਜਲਾਸ ਵਿਚ ਬੋਲਦੇ ਹੋਏ ਕਿਹਾ ਕਿ ਅਸੀਂ ਉਸੇ ਤਰ੍ਹਾਂ ਦੀਆਂ ਮੋਟਰਾਂ ਦੀ ਵਰਤੋਂ ਕਰਕੇ ਪਾਣੀ ਕੱਢ ਰਹੇ ਹਾਂ, ਜੋ ਸਾਊਦੀ ਅਰਬ ਵਿਚ ਤੇਲ ਕੱਢਣ ਲਈ ਵਰਤੀਆਂ ਜਾਂਦੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਨੇ ਸਹੁੰ ਚੁੱਕੀ ਸੀ, ਉਸ ਸਮੇਂ 22 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ ਅਤੇ ਹੁਣ 60 ਪ੍ਰਤੀਸ਼ਤ ਤੋਂ ਵੱਧ ਖੇਤਰ ਵਿਚ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੇ ਨਤੀਜੇ ਭੁਗਤ ਰਹੇ ਹਾਂ। ਹਰਿਆਣੇ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਸਾਡਾ ਤਾਂ ਆਪਣਾ ਪਾਣੀ ਪੂਰਾ ਨਹੀਂ ਹੋ ਰਿਹਾ, ਉਨ੍ਹਾਂ ਨੂੰ ਵਾਧੂ ਪਾਣੀ ਕਿੱਥੋਂ ਦੇ ਦੇਈਏ। ਉਨ੍ਹਾਂ ਕਿਹਾ ਕਿ ਪਾਣੀ ਹਰਿਆਣੇ ਦਾ ਨਹੀਂ, ਪੰਜਾਬ ਦਾ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਾਨੂੰ ਬੀ.ਬੀ.ਐਮ.ਬੀ. ਦੀ ਲੋੜ ਨਹੀਂ ਹੈ, ਇਹ ਚਿੱਟਾ ਹਾਥੀ ਬਣਿਆ ਹੋਇਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਜਲਾਸ ਦੌਰਾਨ ਇਕ ਮਤਾ ਪੇਸ਼ ਕੀਤਾ, ਜਿਸ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫੈਸਲੇ ਦਾ ਸਖਤ ਵਿਰੋਧ ਕੀਤਾ ਗਿਆ।

Check Also

ਟਰੰਪ ਨੇ ਹੁਣ ਵਿਦੇਸ਼ੀ ਫਿਲਮਾਂ ਖਿਲਾਫ ਖੋਲ੍ਹਿਆ ਮੋਰਚਾ

100 ਫੀਸਦੀ ਟੈਕਸ ਲਾਉਣ ਦੀ ਦਿੱਤੀ ਧਮਕੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੀ ਟੈਰਿਫ …