Breaking News
Home / ਕੈਨੇਡਾ / Front / ਭਾਰਤ ਨੇ ਪਾਕਿ ਤੋਂ ਪਹਿਲਗਾਮ ਹਮਲੇ ਦਾ ਲਿਆ ਬਦਲਾ

ਭਾਰਤ ਨੇ ਪਾਕਿ ਤੋਂ ਪਹਿਲਗਾਮ ਹਮਲੇ ਦਾ ਲਿਆ ਬਦਲਾ

 


ਪਾਕਿਸਤਾਨ ’ਤੇ ਭਾਰਤ ਨੇ ਦਾਗੀਆਂ 24 ਮਿਜ਼ਾਈਲਾਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਹਵਾਈ ਹਮਲਾ ਕੀਤਾ। ਮੀਡੀਆ ਰਿਪੋਰਟਾਂ ਅਨੁਸਾਰ ਭਾਰਤ ਨੇ ਪਾਕਿ ’ਤੇ 24 ਮਿਜ਼ਾਈਲਾਂ ਦਾਗੀਆਂ ਹਨ। ਇਸ ਹਮਲੇ ਵਿਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਨ੍ਹਾਂ ਹਮਲਿਆਂ ਵਿਚ 100 ਤੋਂ ਜ਼ਿਆਦਾ ਅੱਤਵਾਦੀਆਂ ਦੇ ਮਾਰੇ ਜਾਣ ਦੀ ਖਬਰ ਹੈ। ਭਾਰਤ ਵਲੋਂ ਇਹ ਜਵਾਬੀ ਕਾਰਵਾਈ ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਕੀਤੀ ਗਈ ਹੈ ਅਤੇ ਇਸ ਹਮਲੇ ਨੂੰ ‘ਅਪਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ ਗਿਆ ਹੈ। ਇਹ ਨਾਮ ਉਨ੍ਹਾਂ ਮਹਿਲਾਵਾਂ ਨੂੰ ਸਮਰਪਿਤ ਹੈ, ਜਿਨ੍ਹਾਂ ਦੇ ਪਤੀਆਂ ਦੀ ਪਹਿਲਗਾਮ ਵਿਚ ਲੰਘੀ 12 ਅਪ੍ਰੈਲ ਨੂੰ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ ਸੀ। ਇਸ ਦੇ ਚੱਲਦਿਆਂ ਭਾਰਤ ਨੇ 7 ਸੂਬਿਆਂ ਦੇ 11 ਹਵਾਈ ਅੱਡਿਆਂ ’ਤੇ ਉਡਾਨਾਂ ਨੂੰ ਰੱਦ ਕਰ ਦਿੱਤਾ ਹੈ। ਸ੍ਰੀਨਗਰ, ਜੰਮੂ, ਲੇਹ, ਚੰਡੀਗੜ੍ਹ, ਬੀਕਾਨੇਰ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮਿ੍ਰਤਸਰ, ਭੁਜ ਅਤੇ ਜਾਮਨਗਰ ਵਿਚ ਉਡਾਨਾਂ ਨੂੰ ਰੋਕ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਦੇ ਫਿਰੋਜ਼ਪੁਰ, ਪਠਾਨਕੋਟ, ਫਾਜ਼ਿਲਕਾ, ਅੰਮਿ੍ਰਤਸਰ ਅਤੇ ਗੁਰਦਾਸਪੁਰ ਦੇ ਸਾਰੇ ਸਕੂਲ ਅੱਜ ਬੰਦ ਰਹੇ ਅਤੇ ਪਠਾਨਕੋਟ ਦੇ ਸਾਰੇ ਸਕੂਲ ਅਗਲੇ 72 ਘੰਟਿਆਂ ਤੱਕ ਬੰਦ ਰੱਖਣ ਲਈ ਕਿਹਾ ਗਿਆ ਹੈ।

Check Also

ਪੀਐਮ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ‘ਅਪ੍ਰੇਸ਼ਨ ਸਿੰਦੂਰ’ ਬਾਰੇ ਦਿੱਤੀ ਜਾਣਕਾਰੀ

  ਪ੍ਰਧਾਨ ਮੰਤਰੀ ਨੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਨਾਲ ਵੀ ਕੀਤੀ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ …