10.2 C
Toronto
Wednesday, October 15, 2025
spot_img
HomeਕੈਨੇਡਾFrontਪਟਿਆਲਾ ’ਚ ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਦੀ ਗਈ ਜਾਨ

ਪਟਿਆਲਾ ’ਚ ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਦੀ ਗਈ ਜਾਨ

 


ਛੁੱਟੀ ਹੋਣ ਤੋਂ ਬਾਅਦ ਬੱਚੇ ਜਾ ਰਹੇ ਸਨ ਆਪੋ ਆਪਣੇ ਘਰਾਂ ਨੂੰ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ-ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਕੋਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਪਟਿਆਲਾ ਦੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਦੇ 6 ਬੱਚਿਆਂ ਸਣੇ 7 ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ ਵਿਚ ਬੱਚਿਆਂ ਨੂੰ ਲਿਜਾ ਰਹੀ ਇਨੋਵਾ ਕਾਰ ਦੇ ਡਰਾਈਵਰ ਦੀ ਵੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਇਕ ਬੱਚਾ ਜ਼ਖ਼ਮੀ ਵੀ ਹੋ ਗਿਆ, ਉਸਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਇਹ 7 ਬੱਚੇ ਇੱਕ ਇਨੋਵਾ ਕਾਰ ਵਿੱਚ ਸਵਾਰ ਸਨ ਜੋ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਸਮਾਣਾ ਏਰੀਏ ਵਿੱਚ ਸਥਿਤ ਆਪਣੇ ਘਰਾਂ ਨੂੰ ਪਰਤ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਸਮਾਣਾ ਰੋਡ ’ਤੇ ਸਥਿਤ ਪਿੰਡ ਢੈਂਠਲ ਅਤੇ ਨਸੂਪੁਰ ਦੇ ਨਜ਼ਦੀਕ ਇੱਕ ਟਿੱਪਰ ਨੇ ਇਸ ਇਨੋਵਾ ਨੂੰ ਟੱਕਰ ਮਾਰ ਦਿੱਤੀ ਤੇ ਇਨੋਵਾ ਇੱਕ ਦਰਖਤ ਨਾਲ ਜਾ ਟਕਰਾਈ। ਪਟਿਆਲਾ ਪੁਲਿਸ ਨੇ ਇਸ ਦੁਖਦਾਈ ਹਾਦਸੇ ਦੀ ਪੁਸ਼ਟੀ ਵੀ ਕਰ ਦਿੱਤੀ ਹੈ।

RELATED ARTICLES
POPULAR POSTS