-8.5 C
Toronto
Saturday, December 27, 2025
spot_img
HomeਕੈਨੇਡਾFrontਬੀਬੀਐਮਬੀ ਦੀ ਪਟੀਸ਼ਨ ’ਤੇ ਹਾਈਕੋਰਟ ਦਾ ਫੈਸਲਾ

ਬੀਬੀਐਮਬੀ ਦੀ ਪਟੀਸ਼ਨ ’ਤੇ ਹਾਈਕੋਰਟ ਦਾ ਫੈਸਲਾ

 

ਕਿਹਾ : ਪੰਜਾਬ ਪੁਲਿਸ ਡੈਮਾਂ ਦੇ ਅਪਰੇਸ਼ਨ ’ਚ ਕੋਈ ਦਖਲ ਨਾ ਦੇਵੇ
ਚੰਡੀਗੜ੍ਹ/ਬਿਊਰੋ ਨਿਊਜ਼
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਡੈਮ ਅਤੇ ਕੰਟਰੋਲ ਰੂਮ ਦੇ ਕੰਮਾਂ ਵਿਚ ਦਖਲ ਨਾ ਦਿੱਤੇ ਜਾਵੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਕੇਂਦਰੀ ਗ੍ਰਹਿ ਸਕੱਤਰ ਦੀ ਬੈਠਕ ’ਚ ਹੋਏ ਫੈਸਲੇ ਮੰਨਣ ਲਈ ਕਿਹਾ ਹੈ। ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਹੈ ਤਾਂ ਉਹ ਬੀਬੀਐਮਬੀ ਦੇ ਚੇਅਰਮੈਨ ਸਾਹਮਣੇ ਆਪਣਾ ਪੱਖ ਰੱਖ ਸਕਦੀ ਹੈ। ਦੱਸਣਯੋਗ ਹੈ ਕਿ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇ ਜਾਣ ਮਗਰੋਂ ਬੀਬੀਐਮਬੀ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਬੀਬੀਐਮਬੀ ਨੇ ਦਲੀਲ ਦਿੱਤੀ ਸੀ ਕਿ ਪੰਜਾਬ ਸਰਕਾਰ ਗੈਰਕਾਨੂੰਨੀ ਤਰੀਕੇ ਨਾਲ ਉਨ੍ਹਾਂ ਦੇ ਕੰਮਾਂ ਵਿਚ ਦਖਲ ਦੇ ਰਹੀ ਹੈ।

RELATED ARTICLES
POPULAR POSTS