Breaking News
Home / ਕੈਨੇਡਾ / Front / ਪੰਜਾਬ ਪੁਲੀਸ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ

ਪੰਜਾਬ ਪੁਲੀਸ ਨੇ ਬੀਬੀਐਮਬੀ ਦੇ ਚੇਅਰਮੈਨ ਨੂੰ ਨੰਗਲ ਡੈਮ ’ਚ ਦਾਖ਼ਲ ਹੋਣ ਤੋਂ ਰੋਕਿਆ


ਹਰਿਆਣਾ ਲਈ ਵਾਧੂ ਪਾਣੀ ਛੱਡਣ ਦੇ ਮਕਸਦ ਨਾਲ ਡੈਮ ’ਤੇ ਪਹੁੰਚੇ ਸਨ ਚੇਅਰਮੈਨ ਤਿ੍ਰਪਾਠੀ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤਿ੍ਰਪਾਠੀ ਨੂੰ ਪੰਜਾਬ ਪੁਲੀਸ ਨੇ ਨੰਗਲ ਡੈਮ ਦੇ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨੰਗਲ ਡੈਮ ਦੇ ਬਾਹਰ ਪੁਲੀਸ ਵਲੋਂ ਅਧਿਕਾਰੀ ਅਤੇ ਮੁਲਾਜ਼ਮ ਵੀ ਰੋਕੇ ਗਏ ਹਨ। ਬੀਬੀਐੱਮਬੀ ਦੇ ਚੇਅਰਮੈਨ ਗੁਪਤ ਤਰੀਕੇ ਨਾਲ ਨੰਗਲ ਡੈਮ ਲਈ ਰਵਾਨਾ ਹੋਏ ਸਨ ਅਤੇ ਉਨ੍ਹਾਂ ਨੇ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਦੋਂ ਚੇਅਰਮੈਨ ਨੰਗਲ ਡੈਮ ’ਤੇ ਪੁੱਜੇ ਤਾਂ ਮੌਕੇ ’ਤੇ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਹਾਈਕੋਰਟ ਨੇ ਪੰਜਾਬ ਪੁਲੀਸ ਨੂੰ ਡੈਮ ਦੇ ਸੰਚਾਲਨ ਅਤੇ ਰੈਗੂਲੇਸ਼ਨ ’ਚ ਦਖ਼ਲ ਦੇਣ ਤੋਂ ਰੋਕਿਆ ਹੈ, ਪਰ ਅਦਾਲਤ ਨੇ ਡੈਮ ਦੀ ਸੁਰੱਖਿਆ ਲਈ ਪੰਜਾਬ ਪੁਲੀਸ ’ਤੇ ਕੋਈ ਰੋਕ ਨਹੀਂ ਲਗਾਈ। ਬੀਬੀਐਮਬੀ ਦੇ ਚੇਅਰਮੈਨ ਤਿ੍ਰਪਾਠੀ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹਰਿਆਣਾ ਨੂੰ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਮਕਸਦ ਨਾਲ ਡੈਮ ’ਤੇ ਪਹੁੰਚੇ ਸਨ। ਜਦੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਤਾ ਲੱਗਿਆ ਤਾਂ ਉਹ ਨੰਗਲ ਡੈਮ ਲਈ ਰਵਾਨਾ ਹੋ ਗਏ।

Check Also

ਸਾਬਕਾ ਮੰਤਰੀ ਧਰਮਸੋਤ ਦੇ ਪੁੱਤਰ ਹਰਪ੍ਰੀਤ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ

ਪਲਾਟ ਧੋਖਾਧੜੀ ਮਾਮਲੇ ’ਚ 20 ਮਈ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : …