Breaking News
Home / ਕੈਨੇਡਾ / Front / 8 ਸੂਬਿਆਂ ਦੇ 28 ਏਅਰਪੋਰਟ ਭਲਕੇ 9 ਮਈ ਤੱਕ ਬੰਦ

8 ਸੂਬਿਆਂ ਦੇ 28 ਏਅਰਪੋਰਟ ਭਲਕੇ 9 ਮਈ ਤੱਕ ਬੰਦ

 

 


ਪੰਜਾਬ, ਹਰਿਆਣਾ ਅਤੇ ਰਾਜਸਥਾਨ ’ਚ ਅਲਰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ’ਤੇ ਏਅਰ ਸਟ੍ਰਾਈਕ ਤੋਂ ਬਾਅਦ ਭਾਰਤ ਸਰਕਾਰ ਨੇ 8 ਸੂਬਿਆਂ ਦੇ 28 ਹਵਾਈ ਅੱਡੇ ਭਲਕੇ 9 ਮਈ ਤੱਕ ਬੰਦ ਕਰ ਦਿੱਤੇ ਹਨ। ਇਹਨਾਂ ਸੂਬਿਆਂ ਵਿਚ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਗੁਜਰਾਤ, ਮੱਧ ਪ੍ਰਦੇਸ਼ ਅਤੇ ਉਤਰ ਪ੍ਰਦੇਸ਼ ਸ਼ਾਮਲ ਹਨ। ਵੱਡੇ ਹਵਾਈ ਅੱਡਿਆਂ ਵਿਚ ਸ੍ਰੀਨਗਰ, ਜੰਮੂ, ਲੇਹ, ਚੰਡੀਗੜ੍ਹ, ਜੋਧਪੁਰ, ਰਾਜਕੋਟ, ਧਰਮਸ਼ਾਲਾ, ਅੰਮਿ੍ਰਤਸਰ, ਭੁਜ ਅਤੇ ਜਾਮਨਗਰ ਸ਼ਾਮਲ ਹਨ। ਇਸਦੇ ਚੱਲਦਿਆਂ ਜੰਮੂ ਕਸ਼ਮੀਰ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਹਾਈ ਅਲਰਟ ਹੈ। ਇਨ੍ਹਾਂ ਸੂਬਿਆਂ ਦੇ ਬਾਰਡਰ ਇਲਾਕਿਆਂ ਵਿਚ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਪੁਲਿਸ, ਪ੍ਰਸ਼ਾਸਨਿਕ ਅਤੇ ਹੈਲਥ ਵਿਭਾਗ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

Check Also

ਬੀਐੱਸਐੱਫ ਨੇ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ

  ਸਰਹੱਦੀ ਖੇਤਰ ’ਚ ਮਾਹੌਲ ਬਣਿਆ ਤਣਾਅਪੂਰਨ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ …