ਸਰਹੱਦੀ ਖੇਤਰ ’ਚ ਮਾਹੌਲ ਬਣਿਆ ਤਣਾਅਪੂਰਨ
ਫਿਰੋਜ਼ਪੁਰ/ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੀਐੱਸਐੱਫ ਦੀ ਲੱਖਾ ਸਿੰਘ ਵਾਲਾ ਚੌਕੀ ਨੇੜੇ ਵਾਪਰੀ। ਤੜਕੇ ਕਰੀਬ ਢਾਈ ਵਜੇ ਸਰਹੱਦ ’ਤੇ ਗਸ਼ਤ ਕਰ ਰਹੇ ਬੀਐੱਸਐੱਫ ਜਵਾਨਾਂ ਨੇ ਪਾਕਿਸਤਾਨੀ ਖੇਤਰ ਤੋਂ ਭਾਰਤੀ ਸੀਮਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਇਕ ਘੁਸਪੈਠੀਏ ਨੂੰ ਦੇਖਿਆ। ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਬੀਐਸਐਫ ਜਵਾਨਾਂ ਨੇ ਉਸ ਨੂੰ ਗੋਲੀ ਮਾਰ ਕੇ ਢੇਰ ਦਿੱਤਾ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਸਰਹੱਦ ’ਤੇ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਬੀਐੱਸਐੱਫ ਦੇ ਜਵਾਨ ਸਰਹੱਦ ਦੀ ਪੂਰੀ ਚੌਕਸੀ ਨਾਲ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।