ਪੇਈਚਿੰਗ: ਚੀਨ ਨੇ ਭਾਰਤ ਅਤੇ ਪਾਕਿਸਤਾਨ ਨੂੰ ਖੇਤਰ ਵਿੱਚ ‘ਸ਼ਾਂਤੀ ਅਤੇ ਸਥਿਰਤਾ ਦੇ ਵਿਆਪਕ ਹਿੱਤਾਂ’ ਨੂੰ ਧਿਆਨ ਵਿੱਚ ਰੱਖਦਿਆਂ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਕੌਮਾਂਤਰੀ ਭਾਈਚਾਰੇ ਨਾਲ ਮਿਲ ਕੇ ਤਣਾਅ ਘੱਟ ਕਰਨ ਵਿੱਚ ‘ਰਚਨਾਤਮਕ ਭੂਮਿਕਾ’ ਨਿਭਾਏਗਾ। ਅਪਰੇਸ਼ਨ ਸਿੰਧੂਰ ਤਹਿਤ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਚੀਨ ਦੇ ਵਿਦੇਸ਼ ਮੰਤਰਾਲੇ ਦੇ ਤਰਜਮਾਨ ਲਿਨ ਜਿਆਨ ਨੇ ਕਿਹਾ, ‘ਅਸੀਂ ਮੌਜੂਦਾ ਸਥਿਤੀ ਬਾਰੇ ਚਿੰਤਤ ਹਾਂ। ਭਾਰਤ ਅਤੇ ਪਾਕਿਸਤਾਨ ਇੱਕ-ਦੂਜੇ ਦੇ ਗੁਆਂਢੀ ਹਨ ਅਤੇ ਹਮੇਸ਼ਾ ਰਹਿਣਗੇ। ਇਹ ਦੋਵੇਂ ਚੀਨ ਦੇ ਗੁਆਂਢੀ ਵੀ ਹਨ।’ ਪਹਿਲਗਾਮ ਅੱਤਵਾਦੀ ਹਮਲੇ ਦੇ ਸਪੱਸ਼ਟ ਹਵਾਲੇ ਨਾਲ ਉਨ੍ਹਾਂ ਕਿਹਾ, ‘ਚੀਨ ਹਰ ਤਰ੍ਹਾਂ ਦੇ ਅੱਤਵਾਦ ਦਾ ਵਿਰੋਧ ਕਰਦਾ ਹੈ। ਅਸੀਂ ਦੋਵਾਂ ਧਿਰਾਂ ਨੂੰ ਸ਼ਾਂਤੀ ਅਤੇ ਸਥਿਰਤਾ ਦੇ ਵਿਆਪਕ ਹਿੱਤਾਂ ਨੂੰ ਧਿਆਨ ਵਿੱਚ ਰੱਖਣ, ਸ਼ਾਂਤ ਰਹਿਣ, ਸੰਜਮ ਵਰਤਣ ਅਤੇ ਸਥਿਤੀ ਨੂੰ ਹੋਰ ਗੁੰਝਲਦਾਰ ਬਣਾਉਣ ਵਾਲੀਆਂ ਕਾਰਵਾਈਆਂ ਤੋਂ ਬਚਣ ਦੀ ਅਪੀਲ ਕਰਦੇ ਹਾਂ।’ ਉਨ੍ਹਾਂ ਕਿਹਾ, ‘ਅੱਜ ਸਵੇਰੇ ਭਾਰਤ ਵੱਲੋਂ ਕੀਤੀ ਗਈ ਫ਼ੌਜੀ ਕਾਰਵਾਈ ਚੀਨ ਦੀਆਂ ਨਜ਼ਰਾਂ ਵਿੱਚ ਅਫਸੋਸਨਾਕ ਹੈ।’
Check Also
ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਭਾਰਤ-ਪਾਕਿ ਟਕਰਾਅ ਤੋਂ ਵੱਟਿਆ ਪਾਸਾ
ਚੀਨ ਨੇ ਦੋਵੇਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਦਿੱਤੀ ਸਲਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ …