17 C
Toronto
Sunday, September 27, 2026
spot_img
Homeਪੰਜਾਬਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਤੋਂ ਸੁਖਬੀਰ ਬਾਦਲ...

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਤੋਂ ਸੁਖਬੀਰ ਬਾਦਲ ਖੁਸ਼

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਅਕਾਲੀ ਦਲ ਦੀ ਜਿੱਤ ਤੋਂ ਸੁਖਬੀਰ ਬਾਦਲ ਖੁਸ਼ਕਿਹਾ, ਸਿੱਖ ਭਾਈਚਾਰੇ ਨੇ ਕਾਂਗਰਸ ਅਤੇ ‘ਆਪ’ ਨੂੰ ਨਕਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਵੱਡੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਇਸ ਗੱਲ ਦਾ ਸਬੂਤ ਹੈ ਕਿ ਸਿੱਖ ਭਾਈਚਾਰੇ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਧਰ, ਐਸਜੀਪੀਸੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਵੀ ਇਸ ਜਿੱਤ ਨੂੰ ਪੰਥ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਥ ਵਿਰੋਧੀ ਸ਼ਕਤੀਆਂ ਦੀ ਹਾਰ ਹੈ। ਇਸ ਜਿੱਤ ਨਾਲ ਪੰਥ ਹੋਰ ਮਜ਼ਬੂਤ ਹੋਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦਾ ਸਿੱਖ ਭਾਈਚਾਰਾ ਪੂਰੀ ਤਰ੍ਹਾਂ ਅਕਾਲੀ ਦਲ ਦੇ ਨਾਲ ਹੈ।

RELATED ARTICLES
POPULAR POSTS