ਵਾਸ਼ਿੰਗਟਨ : ਭਾਰਤ ਵੱਲੋਂ ਪਾਕਿਸਤਾਨ ਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚਲੇ ਦਹਿਸ਼ਤੀ ਟਿਕਾਣਿਆਂ ‘ਤੇ ਬੁੱਧਵਾਰ ਤੜਕੇ ਕੀਤੇ ਫੌਜੀ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਦੁਸ਼ਮਣੀ/ਟਕਰਾਅ ਬਹੁਤ ਜਲਦੀ ਖਤਮ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਲੋਕਾਂ ਨੂੰ ਪਤਾ ਸੀ ਕਿ ਕੁਝ ਹੋਣ ਵਾਲਾ ਹੈ। ਪਾਕਿਸਤਾਨ ‘ਤੇ ਭਾਰਤੀ ਹਮਲੇ ਬਾਰੇ ਟਰੰਪ ਨੇ ਕਿਹਾ, ”ਸਾਨੂੰ ਇਸ ਬਾਰੇ ਹੁਣੇ ਪਤਾ ਲੱਗਾ ਹੈ। ਅਸੀਂ ਇਸ ਬਾਰੇ ਓਵਲ (ਦਫ਼ਤਰ) ਦੇ ਦਰਵਾਜ਼ਿਆਂ ‘ਤੇ ਤੁਰਦੇ ਹੋਏ ਸੁਣਿਆ। ਮੈਨੂੰ ਲੱਗਦਾ ਹੈ ਕਿ ਲੋਕ ਜਾਣਦੇ ਸਨ ਕਿ ਅਜਿਹਾ ਕੁਝ ਹੋਣ ਵਾਲਾ ਹੈ। ਉਹ (ਭਾਰਤ ਤੇ ਪਾਕਿ) ਲੰਬੇ ਸਮੇਂ ਤੋਂ ਲੜ ਰਹੇ ਹਨ। ਉਹ ਕਈ, ਕਈ ਦਹਾਕਿਆਂ ਅਤੇ ਸਦੀਆਂ ਤੋਂ ਲੜ ਰਹੇ ਹਨ।”

