23.8 C
Toronto
Tuesday, July 21, 2026
spot_img
Homeਪੰਜਾਬਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਤਾ ਝਟਕਾ

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਦਿੱਤਾ ਝਟਕਾ

ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਪਟੀਸ਼ਨ ਦੀ ਕੋਈ ਤੁਕ ਨਹੀਂ ਬਣਦੀ। ਜ਼ਿਕਰਯੋਗ ਹੈ ਕਿ ਡੀ.ਡੀ.ਸੀ.ਏ. ਮਾਣਹਾਨੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਤੇ ਅਰੁਣ ਜੇਤਲੀ ਵਿਚ ਬਹੁਤ ਸਾਰੇ ਮੁੱਦਿਆਂ ‘ਤੇ ਖੜ੍ਹਕਦੀ ਰਹੀ ਹੈ।

RELATED ARTICLES
POPULAR POSTS