ਡੇਰਾ ਪ੍ਰੇਮੀਆਂ ਦੇ ਕਤਲ ਮਾਮਲੇ ‘ਚ ਐਸਆਈਟੀ ਬਣਾਈ
ਖੰਨਾ/ਬਿਊਰੋ ਨਿਊਜ਼
ਡੇਰਾ ਪ੍ਰੇਮੀਆਂ ਦੇ ਕਤਲ ਬਾਰੇ ਪੰਜਾਬ ਦੇ ਡੀਜੀਪੀ ਕ੍ਰਾਈਮ ਹਰਦੀਪ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਦੇ ਕਤਲ ਮਾਮਲੇ ਵਿਚ ਐਸਆਈਟੀ ਬਣਾ ਦਿੱਤੀ ਗਈ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਢਿੱਲੋਂ ਨੇ ਕਿਹਾ ਕਿ ਮ੍ਰਿਤਕ ਰਮੇਸ਼ ਤੇ ਸਤਪਾਲ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਰਮੇਸ਼ ਦੀ ਛੇ ਸਾਲਾ ਬੇਟੀ ਦੀ ਪੰਜ ਲੱਖ ਰੁਪਏ ਦੀ ਐਫਡੀ ਕਰਵਾਈ ਗਈ ਹੈ। ਉਨ੍ਹਾਂ ਦੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਨੌਕਰੀ ਵੀ ਦਿੱਤੀ ਜਾਵੇਗੀ। ਡੀਜੀਪੀ ਦੇ ਇਸ ਭਰੋਸੇ ਤੋਂ ਬਾਅਦ ਹੀ ਮ੍ਰਿਤਕ ਡੇਰਾ ਪ੍ਰੇਮੀਆਂ ਦਾ ਸਸਕਾਰ ਕਰਨ ਲਈ ਸਹਿਮਤੀ ਬਣੀ। ਚੇਤੇ ਰਹੇ ਕਿ ਲੰਘੇ ਸ਼ਨੀਵਾਰ ਨੂੰ ਪਿੰਡ ਜਗੇੜਾ ਦੇ ਨਾਮ ਚਰਚਾ ਘਰ ਵਿਚ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਡੇਰਾ ਪ੍ਰੇਮੀ ਪਿਓ-ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …