ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਵਿਚਕਾਰ ਤੁਰੰਤ ਜੰਗਬੰਦੀ ਲਈ ਸਹਿਮਤੀ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਸਿਆਸੀ ਪਾਰਟੀਆਂ ਨੂੰ ਭਰੋਸੇ ਵਿਚ ਲੈਣ ਤਾਂ ਜੋ ਸੰਕਟ ਦੇ ਇਸ ਸਮੇਂ ਵਿਚ ਰਾਸ਼ਟਰੀ ਹਿੱਤਾਂ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਵਿਰੋਧੀ ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਵੱਲੋਂ ਪਿਛਲੇ 18 ਦਿਨਾਂ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸੰਚਾਰ ਜੈਰਾਮ ਰਮੇਸ਼ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ ਕਿ ਵਾਸ਼ਿੰੰਗਟਨ ਡੀਸੀ ਤੋਂ ਹੋਏ ਐਲਾਨਾਂ ਦੇ ਮੱਦੇਨਜ਼ਰ ਹੁਣ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਲੋੜ ਹੈ ਕਿ ਪ੍ਰਧਾਨ ਮੰਤਰੀ ਇਕ ਸਰਬ ਪਾਰਟੀ ਮੀਟਿੰਗ ਦੀ ਪ੍ਰਧਾਨਗੀ ਕਰਨ ਅਤੇ ਰਾਜਨੀਤਿਕ ਪਾਰਟੀਆਂ ਨੂੰ ਭਰੋਸੇ ਵਿੱਚ ਲੈਣ। ਉਨ੍ਹਾਂ ਕਿਹਾ ਕਿ ਪਿਛਲੇ 18 ਦਿਨਾਂ ਦੀਆਂ ਘਟਨਾਵਾਂ ’ਤੇ ਚਰਚਾ ਕਰਨ ਲਈ ਸੰਸਦ ਦੇ ਵਿਸ਼ੇਸ਼ ਇਜਲਾਸ ਦੀ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਲੋੜ ਹੈ।
Check Also
ਭਾਰਤ ਅਤੇ ਪਾਕਿਸਤਾਨ ਜੰਗਬੰਦੀ ਲਈ ਸਹਿਮਤ
ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓ 12 ਮਈ ਨੂੰ ਦੁਪਹਿਰ 12 ਵਜੇ ਦੁਬਾਰਾ ਗੱਲਬਾਤ ਕਰਨਗੇ ਵਾਸ਼ਿੰਗਟਨ/ਬਿਊਰੋ …