Breaking News
Home / ਕੈਨੇਡਾ / Front / ਜ਼ਹਿਰੀਲੀ ਸ਼ਰਾਬ ਮਾਮਲੇ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਚੁੱਕੇ ਸਵਾਲ

ਜ਼ਹਿਰੀਲੀ ਸ਼ਰਾਬ ਮਾਮਲੇ ’ਚ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਚੁੱਕੇ ਸਵਾਲ

 

ਸੁਖਬੀਰ ਬਾਦਲ ਦਾ ਆਰੋਪ- ਇਸ ਗੈਰਕਾਨੂੰਨੀ ਧੰਦੇ ’ਚ ਸੱਤਾਧਾਰੀ ਪਾਰਟੀ ਦੇ ਆਗੂ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਮਜੀਠਾ ਖੇਤਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਕਰਕੇ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਇਸਦੇ ਚੱਲਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ’ਚ ਸੱਤਾਧਾਰੀ ਪਾਰਟੀ ਦੇ ਆਗੂ ਸਿੱਧੇ ਤੌਰ ’ਤੇ ਇਸ ਗੈਰਕਾਨੂੰਨੀ ਧੰਦੇ ਵਿਚ ਸ਼ਾਮਲ ਹਨ।  ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਮੁੱਖ ਮੁਲਜ਼ਮਾਂ ਨੂੰ ਬਚਾ ਰਹੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਾ ਮਾਫੀਆ ਸ਼ਰ੍ਹੇਆਮ ਸ਼ਰਾਬ ਵੇਚ ਰਿਹਾ ਹੈ, ਪਰ ਸਰਕਾਰ ਉਸ ਖਿਲਾਫ ਕਾਰਵਾਈ ਕਰਨ ਦੀ ਬਜਾਏ, ਉਸ ਨੂੰ ਬਚਾ ਰਹੀ ਹੈ। ਇਸਦੇ ਚੱਲਦਿਆਂ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੂਬਾ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਨਕਲੀ ਸ਼ਰਾਬ ਨਾਲ ਕਈ ਪਰਿਵਾਰ ਟੁੱਟ ਗਏ, ਜਦੋਂ ਕਿ ਭਗਵੰਤ ਮਾਨ ਸਰਕਾਰ ਗੂੜ੍ਹੀ ਨੀਂਦ ਵਿਚ ਹੈ। ਇਸਦੇ ਚੱਲਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਜ਼ਹਿਰੀਲੀ ਸ਼ਰਾਬ ਨਾਲ ਪ੍ਰਭਾਵਿਤ ਪਿੰਡਾਂ ਵਿਚ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਹੈ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਸ਼ਰਾਬ ਮਾਮਲੇ ’ਚ ਦੋਸ਼ੀ ਵਿਅਕਤੀਆਂ ਨੂੰ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

Check Also

ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ

ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ  ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।