ਨਵੀਂ ਦਿੱਲੀ/ਬਿਊਰੋ ਨਿਊਜ਼
ਸੀਬੀਐੱਸਈ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆਵਾਂ ਦੇ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿਚ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਨੇ ਮੁੜ ਬਾਜ਼ੀ ਮਾਰੀ ਹੈ। ਕੁੜੀਆਂ ਨੇ ਐਤਕੀਂ ਮੁੰਡਿਆਂ ਨਾਲੋਂ ਪੰਜ ਫੀਸਦ ਵੱਧ ਅੰਕ ਲਏ ਹਨ। 12ਵੀਂ ਦੀ ਬੋਰਡ ਪ੍ਰੀਖਿਆ ਵਿਚ ਪਾਸ ਪ੍ਰਤੀਸ਼ਤ 88.39 ਫੀਸਦ ਰਹੀ ਜੋ ਪਿਛਲੇ ਸਾਲ ਨਾਲੋਂ ਥੋੜ੍ਹੀ ਵਧ ਹੈ। 1 ਲੱਖ 15 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਨੰਬਰ ਲਏ ਹਨ ਜਦੋਂਕਿ 95 ਫੀਸਦ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ 24 ਹਜ਼ਾਰ ਤੋਂ ਜ਼ਿਆਦਾ ਹੈ। ਇਸੇ ਦੌਰਾਨ 1 ਲੱਖ 29 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਕੰਪਾਰਟਮੈਂਟ ਵੀ ਆਈ ਹੈ।