22.6 C
Toronto
Tuesday, June 16, 2026
spot_img
HomeਕੈਨੇਡਾFrontਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ਦੇ  ਭਾਸ਼ਣ ’ਤੇ ਚੁੱਕੇ ਸਵਾਲ

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ਦੇ  ਭਾਸ਼ਣ ’ਤੇ ਚੁੱਕੇ ਸਵਾਲ

 

ਕਿਹਾ : ਟਰੰਪ ਨੇ ਵਪਾਰ ਸਬੰਧੀ ਡਰਾਵਾ ਦੇ ਕੇ ਭਾਰਤ ਨੂੰ ਜੰਗਬੰਦੀ ਲਈ ਤਿਆਰ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਮਨੀਸ਼ ਸਿਸੋਦੀਆ ਵਲੋਂ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੰਘੇ ਕੱਲ੍ਹ ਦਿੱਤੇ ਗਏ ਭਾਸ਼ਣ ’ਤੇ ਕਈ ਤਰ੍ਹਾਂ ਦੇ ਸਵਾਲ ਖੜੇ੍ਹ ਕੀਤੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਆਪਣੇ ਭਾਸ਼ਣ ਵਿਚ ਖੁਦ ਕਹਿ ਰਹੇ ਹਨ ਕਿ ਪਾਕਿਸਤਾਨ ਇਕ ਅੱਤਵਾਦੀ ਦੇਸ਼ ਹੈ ਤਾਂ ਉਸ ਨਾਲ ਸੀਜ਼ਫਾਇਰ ਕਿਸ ਤਰ੍ਹਾਂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਇਹ ਸਭ ਕੁਝ ਕਿਸ ਤਰ੍ਹਾਂ ਮੰਨ ਗਏ। ਮਨੀਸ਼ ਸਿਸੋਦੀਆ ਨੇ ਇਹ ਵੀ ਸਵਾਲ ਉਠਾਇਆ ਕਿ 1971 ਦੀ ਜੰਗ ਸਮੇਂ ਜਿਸ ਤਰ੍ਹਾਂ ਲਿਖਤੀ ਸਮਝੌਤਾ ਕੀਤਾ ਗਿਆ ਸੀ, ਉਸੇ ਤਰ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਬੁਲਾ ਕੇ ਲਿਖਤੀ ਗੱਲਬਾਤ ਕਿਉਂ ਨਹੀਂ ਕੀਤੀ ਗਈ। ਸਿਸੋਦੀਆ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦਖਲ-ਅੰਦਾਜ਼ੀ ’ਤੇ ਵੀ ਸਵਾਲ ਖੜੇ੍ਹ ਕੀਤੇ ਹਨ ਕਿ ਉਸ ਨੇ ਵਪਾਰ ਦਾ ਡਰਾਵਾ ਦੇ ਕੇ ਭਾਰਤ ਨੂੰ ਜੰਗਬੰਦੀ ਲਈ ਤਿਆਰ ਕੀਤਾ ਹੈ।

RELATED ARTICLES
POPULAR POSTS