1.6 C
Toronto
Thursday, November 27, 2025
spot_img
HomeਕੈਨੇਡਾFrontਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਦਾ ਜਵਾਨ ਭਾਰਤ ਨੂੰ ਸੌਂਪਿਆ

ਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਦਾ ਜਵਾਨ ਭਾਰਤ ਨੂੰ ਸੌਂਪਿਆ

 

ਪੀ.ਕੇ. ਸ਼ਾਅ ਭੁਲੇਖੇ ਨਾਲ ਸਰਹੱਦ ਪਾਰ ਕਰਕੇ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਸੀ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਅ ਅੱਜ ਬੁੱਧਵਾਰ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਅ ਦੀ ਵਾਪਸੀ 21 ਦਿਨਾਂ ਬਾਅਦ ਹੋਈ ਹੈ। ਪਾਕਿਸਤਾਨੀ ਰੇਂਜਰਾਂ ਨੇ ਉਸ ਨੂੰ ਸਵੇਰੇ 10:30 ਵਜੇ ਦੇ ਕਰੀਬ ਬੀਐੱਸਐੱਫ ਹਵਾਲੇ ਕੀਤਾ। ਬੀਐੱਸਐੱਫ ਦੇ ਬੁਲਾਰੇ ਨੇ ਕਿਹਾ ਕਿ ਸ਼ਾਅ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕਰਨ ਦੀ ਰਸਮ ਸ਼ਾਂਤੀਪੂਰਵਕ ਢੰਗ ਨਾਲ ਤੇ ਸਥਾਪਤ ਨੇਮਾਂ ਮੁਤਾਬਕ ਸਿਰੇ ਚੜ੍ਹੀ। ਪਾਕਿ ਰੇਂਜਰਾਂ ਨੇ ਸ਼ਾਅ ਨੂੰ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਇੱਕ ਦਿਨ ਬਾਅਦ 23 ਅਪਰੈਲ ਨੂੰ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਗਿ੍ਰਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਬੀਐੱਸਐੱਫ ਦਾ ਜਵਾਨ ਪੀ. ਕੇ. ਸ਼ਾਅ ਲੰਘੀ 23 ਅਪਰੈਲ ਨੂੰ ਭੁਲੇਖੇ ਨਾਲ ਫਿਰੋਜ਼ਪੁਰ ਸਰਹੱਦੀ ਖੇਤਰ ਤੋਂ ਸਰਹੱਦ ਪਾਰ ਕਰਕੇ ਪਾਕਿਸਤਾਨੀ ਖੇਤਰ ਵਿੱਚ ਦਾਖਲ ਹੋ ਗਿਆ ਸੀ ਅਤੇ ਉਸ ਨੂੰ ਪਾਕਿਸਤਾਨੀ ਰੇਂਜਰਾਂ ਨੇ ਗਿ੍ਰਫਤਾਰ ਕਰ ਲਿਆ ਸੀ।

RELATED ARTICLES
POPULAR POSTS