-5.2 C
Toronto
Friday, December 26, 2025
spot_img
HomeਕੈਨੇਡਾFrontਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 23 ਹੋਈ

ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 23 ਹੋਈ

 


ਪੁਲਿਸ ਨੇ ਹੁਣ ਤੱਕ 15 ਵਿਅਕਤੀਆਂ ਨੂੰ ਕੀਤਾ ਹੈ ਗਿ੍ਰਫਤਾਰ
ਮਜੀਠਾ/ਬਿਊਰੋ ਨਿਊਜ਼
ਅੰਮਿ੍ਰਤਸਰ ਜ਼ਿਲ੍ਹੇ ’ਚ ਪੈਂਦੇ ਕਸਬਾ ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ 23 ਹੋ ਗਈ ਹੈ ਅਤੇ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 15 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਜੀਠਾ ਸਬ ਡਿਵੀਜ਼ਨ ਦੇ ਪੰਜ ਪਿੰਡਾਂ ਵਿੱਚ ਮੰਗਲਵਾਰ ਨੂੰ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ 21 ਵਿਅਕਤੀ, ਜੋ ਸਾਰੇ ਗਰੀਬ ਮਜ਼ਦੂਰ ਆਦਿ ਸਨ, ਉਨ੍ਹਾਂ ਦੀ ਮੌਤ ਹੋ ਗਈ ਸੀ। ਪੁਲਿਸ ਨੇ ਸ਼ੱਕੀ ਵਿਅਕਤੀਆਂ ਖਿਲਾਫ ਕਤਲ, ਇਰਾਦਾ ਕਤਲ ਅਤੇ ਆਬਕਾਰੀ ਐਕਟ ਦੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਲੰਘੇ ਕੱਲ੍ਹ ਪੀੜਤ ਪਰਿਵਾਰਾਂ ਕੋਲ ਪਹੰੁਚੇ ਹਨ ਅਤੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਜਾਨ ਗੁਆਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ।

RELATED ARTICLES
POPULAR POSTS