Breaking News
Home / ਕੈਨੇਡਾ / Front / ਲਖਨਊ ਤੋਂ ਦਿੱਲੀ ਜਾ ਰਹੀ ਏਸੀ ਬੱਸ ਨੂੰ ਲੱਗੀ ਭਿਆਨਕ ਅੱਗ

ਲਖਨਊ ਤੋਂ ਦਿੱਲੀ ਜਾ ਰਹੀ ਏਸੀ ਬੱਸ ਨੂੰ ਲੱਗੀ ਭਿਆਨਕ ਅੱਗ


ਐਮਰਜੈਂਸੀ ਗੇਟ ਨਾ ਖੁੱਲ੍ਹਣ ਕਾਰਨ 5 ਵਿਅਕਤੀਆਂ ਦੀ ਗਈ ਜਾਨ
ਲਖਨਊ/ਬਿਊਰੋ ਨਿਊਜ਼ : ਬਿਹਾਰ ਦੇ ਬੇਗੂਸਰਾਏ ਤੋਂ ਦਿੱਲੀ ਜਾ ਰਹੀ ਏਸੀ ਬੱਸ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ ਅਤੇ ਇਸ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਮਾਂ-ਬੇਟੀ, ਭੈਣ-ਭਰਾ ਸਮੇਤ ਇਕ ਹੋਰ ਨੌਜਵਾਨ ਸ਼ਾਮਲ ਹੈ। ਬੱਸ ਵਿਚ ਲਗਭਗ 80 ਯਾਤਰੀ ਸਵਾਰ ਸਨ ਅਤੇ ਇਸ ਬੱਸ ਨੂੰ ਆਊਟਰ ਰਿੰਗ ਰੋਡ ’ਤੇ ਮੋਹਨਲਾਲ ਗੰਜ ਕੇ ਕੋਲ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਬੱਸ ਅੰਦਰ ਹਫੜਾ-ਦਫੜੀ ਮਚ ਗਈ ਜਦਕਿ ਬੱਸ ਦਾ ਡਰਾਈਵਰ ਅਤੇ ਕੰਡਕਟਰ ਬੱਸ ਛੱਡ ਕੇ ਭੱਜ ਗਏ। ਭਿਆਨਕ ਹਾਦਸੇ ਦੌਰਾਨ ਬੱਸ ਦਾ ਐਮਰਜੈਂਸੀ ਗੇਟ ਵੀ ਨਹੀਂ ਖੁੱਲ੍ਹਿਆ ਜਿਸ ਕਾਰਨ ਸਵਾਰੀਆਂ ਨੂੰ ਬੱਸ ਵਿਚੋਂ ਉਤਰਨ ਸਮੇਂ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਮੌਕੇ ’ਤੇ ਮੌਜੂਦ ਵਿਅਕਤੀਆਂ ਵੱਲੋਂ ਫਾਇਰ ਬਿ੍ਰਗੇਟ ਨੂੰ ਸੂਚਨਾ ਦਿੱਤੀ ਗਈ ਪਰ ਜਦੋਂ ਤੱਕ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਪਹੁੰਚੀਆਂ ਉਸ ਸਮੇਂ ਸਮੇਂ ਤੱਕ ਬੱਸ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਚੁੱਕੀ ਸੀ।

Check Also

ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਮਾਨ ਸਰਕਾਰ ਦੇਵੇਗੀ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ …