Breaking News
Home / ਕੈਨੇਡਾ / Front / ਅਪ੍ਰੇਸ਼ਨ ਸਿੰਧੂਰ ਮਗਰੋਂ ਸ੍ਰੀਨੰਗਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਅਪ੍ਰੇਸ਼ਨ ਸਿੰਧੂਰ ਮਗਰੋਂ ਸ੍ਰੀਨੰਗਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ


ਕਿਹਾ : ਦੇਸ਼ ’ਚੋਂ ਅੱਤਵਾਦ ਨੂੰ ਖਤਮ ਕਰਨਾ ਹੀ ਸਾਡਾ ਧਰਮ
ਸ੍ਰੀਨਗਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਬਾਦਾਮੀ ਬਾਗ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਪਾਕਿਸਤਾਨ ਵੱਲੋਂ ਦਾਗੇ ਮੋਰਟਾਰ ਅਤੇ ਗੋਲਿਆਂ ਦੇ ਟੁਕੜਿਆਂ ਨੂੰ ਦੇਖਿਆ। ਇਸ ਮੌਕੇ ਰਾਜਨਾਥ ਸਿੰਘ ਨੇ ਕਿਹਾ ਕਿ ਪਹਿਲਗਾਮ ’ਚ ਅੱਤਵਾਦੀਆਂ ਨੇ ਨਿਰਦੋਸ਼ਾਂ ਨੂੰ ਧਰਮ ਪੁੱਛ-ਪੁੱਛ ਕੇ ਮਾਰਿਆ ਸੀ ਪਰ ਅਸੀਂ ਉਨ੍ਹਾਂ ਦਾ ਕਰਮ ਦੇਖ ਕੇ ਖਾਤਮਾ ਕੀਤਾ ਹੈ ਅਤੇ ਅੱਤਵਾਦ ਨੂੰ ਦੇਸ਼ ’ਚੋਂ ਖਤਮ ਕਰਨਾ ਹੀ ਸਾਡਾ ਧਰਮ ਹੈ। ਉਧਰ ਰੱਖਿਆ ਮੰਤਰੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਭਾਰਤੀ ਫੌਜ ਨੇ ਅਵੰਤੀਪੁਰਾ ਦੇ ਤਰਾਲ ਖੇਤਰ ’ਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਰਨ ਵਾਲਿਆਂ ’ਚ ਟੌਪ ਕਮਾਂਡਰ ਆਸਿਫ ਸ਼ੇਖ ਤੋਂ ਇਲਾਵਾ ਆਮਿਰ ਨਜ਼ੀਰ ਵਾਨੀ ਅਤੇ ਯਾਵਰ ਅਹਿਮਦ ਭੱਟ ਸ਼ਾਮਲ ਹਨ। ਇਹ ਤਿੰਨੋਂ ਅੱਤਵਾਦੀ ਪਹਿਲਗਾਮ ਹਮਲੇ ਤੋਂ ਬਾਅਦ ਸਰਕਾਰ ਵੱਲੋਂ ਜਾਰੀ ਕੀਤੀ ਗਈ 14 ਅੱਤਵਾਦੀਆਂ ਦੀ ਲਿਸਟ ਵਿਚ ਸ਼ਾਮਲ ਸਨ। ਜਦਕਿ ਅਧਿਕਾਰੀਆਂ ਵੱਲੋਂ ਅੱਤਵਾਦੀਆਂ ਦੀ ਮੌਤ ਸਬੰਧੀ ਫਿਲਹਾਲ ਪੁਸ਼ਟੀ ਨਹੀਂ ਕੀਤੀ ਗਈ।

Check Also

ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

  ਡਰੋਨ ਹਮਲੇ ’ਚ ਇਕ ਪਰਿਵਾਰ ਦੇ ਤਿੰਨ ਜੀਅ ਹੋਏ ਸਨ ਗੰਭੀਰ ਜ਼ਖ਼ਮੀ ਅੰਮਿ੍ਰਤਸਰ/ਬਿਊਰੋ ਨਿਊਜ਼ …