ਪਾਕਿ ਦੇ ਜਲ ਸਰੋਤ ਸਕੱਤਰ ਸਈਅਦ ਅਲੀ ਨੇ ਭਾਰਤੀ ਜਲ ਸਕੱਤਰ ਨੂੰ ਲਿਖਿਆ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਨੇ ਭਾਰਤ ਨੂੰ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਪਾਕਿਸਤਾਨ ਦੇ ਜਲ ਸਰੋਤ ਮੰਤਰਾਲੇ ਦੇ ਸਕੱਤਰ ਸਈਅਦ ਅਲੀ ਮੁਰਤਜ਼ਾ ਵਲੋਂ ਭਾਰਤ ਦੇ ਜਲ ਸ਼ਕਤੀ ਮੰਤਰਾਲੇ ਦੀ ਸਕੱਤਰ ਦੇਬਾਸ਼੍ਰੀ ਮੁਖਰਜੀ ਨੂੰ ਲਿਖੇ ਪੱਤਰ ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ 1960 ਦੀ ਸੰਧੀ ਰਾਹੀਂ ਹੋਏ ਜਲ ਸਮਝੌਤੇ ’ਤੇ ਦੇਸ਼ ਦੇ ਕਰੋੜਾਂ ਲੋਕ ਨਿਰਭਰ ਹਨ। ਭਾਰਤ ਨੇ ਫਿਲਹਾਲ ਇਸ ਪੱਤਰ ’ਤੇ ਰਸਮੀ ਤੌਰ ’ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਪਹਿਲਗਾਮ ’ਚ ਹੋਏ ਦਹਿਸ਼ਤੀ ਹਮਲੇ ਤੋਂ ਇਕ ਦਿਨ ਬਾਅਦ ਭਾਵ 23 ਅਪ੍ਰੈਲ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੇ ਫੈਸਲੇ ਦੇ ਆਧਾਰ ’ਤੇ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ। ਧਿਆਨ ਰਹੇ ਕਿ ਪਹਿਲਗਾਮ ਹਮਲੇ ਦੌਰਾਨ 26 ਨਿਰਦੋਸ਼ ਭਾਰਤੀ ਮਾਰੇ ਗਏ ਸਨ।
Check Also
ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ
ਡਰੋਨ ਹਮਲੇ ’ਚ ਇਕ ਪਰਿਵਾਰ ਦੇ ਤਿੰਨ ਜੀਅ ਹੋਏ ਸਨ ਗੰਭੀਰ ਜ਼ਖ਼ਮੀ ਅੰਮਿ੍ਰਤਸਰ/ਬਿਊਰੋ ਨਿਊਜ਼ …