ਵਾਸ਼ਿੰਗਟਨ : ਅਮਰੀਕਾ ਵਿਚ ਆਨਲਾਈਨ ਖਰੀਦਦਾਰੀ ਕਰਨ ਵਾਲਿਆਂ ਨੂੰ ਚੀਨ ਤੋਂ ਆਉਣ ਵਾਲੇ $800 ਤੋਂ ਘੱਟ ਕੀਮਤ ਵਾਲੇ ਪੈਕੇਜਾਂ ‘ਤੇ ਛੂਟ ਮਿਲਣ ਜਾ ਰਹੀ। ਇਹ ਰਾਹਤ ਅਮਰੀਕਾ ਅਤੇ ਚੀਨ ਵੱਲੋਂ 90 ਦਿਨਾਂ ਲਈ ਉੱਚ ਟੈਕਸ ਦਰਾਂ ਘਟਾਉਣ ‘ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਸੰਭਵ ਹੋਈ ਹੈ।
ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜਾਰੀ ਕੀਤੇ ਗਏ ਇਕ ਕਾਰਜਕਾਰੀ ਹੁਕਮਾਂ ਅਨੁਸਾਰ ਚੀਨ ਤੋਂ ਆ ਰਹੇ ਅਤੇ ਅਮਰੀਕੀ ਡਾਕ ਸੇਵਾ ਰਾਹੀਂ ਭੇਜੇ ਜਾ ਰਹੇ ਘੱਟ ਕੀਮਤ ਵਾਲੇ ਪਾਰਸਲਾਂ ‘ਤੇ ਲੱਗਣ ਵਾਲਾ ਟੈਕਸ 120 ਫੀਸਦੀ ਤੋਂ ਘਟਾ ਕੇ 54 ਫੀਸਦੀ ਕਰ ਦਿੱਤਾ ਗਿਆ ਹੈ। ਇਸ ਵਿਚ ਇਹ ਵੀ ਕਿਹਾ ਗਿਆ ਕਿ ਪ੍ਰਤੀ ਪੈਕੇਜ ਫਲੈਟ ਦਰ ਵਾਲਾ ਮੁੱਲ-ਅਧਾਰਤ ਟੈਕਸ, ਜੋ ਪਹਿਲਾਂ ਇਕ ਜੂਨ ਤੋਂ 200 ਡਾਲਰ ਕਰਨ ਦੀ ਯੋਜਨਾ ਸੀ, ਹੁਣ 100 ਡਾਲਰ ਰੱਖਿਆ ਜਾਵੇਗਾ।
Check Also
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਛੇ ਮਹੀਨੇ ਕੈਦ ਦੀ ਸਜ਼ਾ
ਅਦਾਲਤ ਦੀ ਮਾਣਹਾਨੀ ਦੀ ਦੋਸ਼ੀ ਕਰਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ …