17.1 C
Toronto
Wednesday, August 26, 2026
spot_img
Homeਦੁਨੀਆਵਲਾਦੀਮੀਰ ਪੂਤਿਨ ਦੁਵੱਲੀ ਗੱਲਬਾਤ ਲਈ ਭਾਰਤ ਆਉਣਗੇ

ਵਲਾਦੀਮੀਰ ਪੂਤਿਨ ਦੁਵੱਲੀ ਗੱਲਬਾਤ ਲਈ ਭਾਰਤ ਆਉਣਗੇ

ਵਲਾਦੀਮੀਰ ਪੂਤਿਨ ਦੁਵੱਲੀ ਗੱਲਬਾਤ ਲਈ ਭਾਰਤ ਆਉਣਗੇਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਫੋਨ ‘ਤੇ ਕੀਤੀ ਗੱਲਬਾਤ
ਮਾਸਕੋ/ਬਿਊਰੋ ਨਿਊਜ਼ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਲੀਫੋਨ ‘ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਰੂਸੀ ਰਾਸ਼ਟਰਪਤੀ ਦੀ ਅਧਿਕਾਰਤ ਵੈੱਬਸਾਈਟ ਨੇ ਨਸ਼ਰ ਕੀਤੀ ਹੈ। ਦੋਵਾਂ ਆਗੂਆਂ ਨੇ ਰੂਸ-ਭਾਰਤ ਸਬੰਧਾਂ ਦੀ ਰਣਨੀਤਕ ਮਜ਼ਬੂਤੀ ‘ਤੇ ਗੱਲ ਕੀਤੀ। ਰਾਸ਼ਟਰਪਤੀ ਪੂਤਿਨ ਨੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲੇ ਉੱਤੇ ਆਪਣੀ ਸੰਵੇਦਨਾ ਨੂੰ ਦੁਹਰਾਇਆ ਅਤੇ ਦੋਵਾਂ ਧਿਰਾਂ ਨੇ ਅੱਤਵਾਦ ਦਾ ਮੁਕਾਬਲਾ ਕਰਨ ਵਿੱਚ ਨਿਰੰਤਰ ਸਹਿਯੋਗ ਦੀ ਤੁਰੰਤ ਲੋੜ ਉੱਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਪੂਤਿਨ ਅਤੇ ਰੂਸ ਦੇ ਲੋਕਾਂ ਨੂੰ ਦੂਜੇ ਵਿਸ਼ਵ ਯੁੱਧ ਵਿੱਚ ਜਿੱਤ ਦੀ 80ਵੀਂ ਵਰ੍ਹੇਗੰਢ ‘ਤੇ ਵਧਾਈ ਦਿੱਤੀ। ਮੋਦੀ ਨੇ ਪੂਤਿਨ ਨੂੰ ਰਵਾਇਤੀ ਸਾਲਾਨਾ ਦੁਵੱਲੇ ਸੰਮੇਲਣ ਲਈ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਜਿਸ ਨੂੰ ਉਨ੍ਹਾਂ ਗਰਮਜੋਸ਼ੀ ਨਾਲ ਸਵੀਕਾਰ ਕੀਤਾ।
ਜ਼ਿਕਰਯੋਗ ਹੈ ਕਿ ਦੂਜੇ ਵਿਸ਼ਵ ਯੁੱਧ (1941-45) ਵਿੱਚ ਸੋਵੀਅਤ ਲੋਕਾਂ ਦੀ ਜਿੱਤ ਦੀ 80ਵੀਂ ਵਰ੍ਹੇਗੰਢ ਮਨਾਉਣ ਲਈ ਮਾਸਕੋ ਵਿੱਚ 9 ਮਈ ਨੂੰ ਜਸ਼ਨ ਮਨਾਏ ਗਏ ਸਨ।

RELATED ARTICLES
POPULAR POSTS