ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਕੀਤੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਹਾਈਕੋਰਟ ਨੇ ਵਿੱਤ ਮੰਤਰੀ ਅਰੁਣ ਜੇਤਲੀ ਦੇ ਬੈਂਕ ਖਾਤਿਆਂ ਦਾ ਵੇਰਵਾ ਮੰਗਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੀ ਪਟੀਸ਼ਨ ਦੀ ਕੋਈ ਤੁਕ ਨਹੀਂ ਬਣਦੀ। ਜ਼ਿਕਰਯੋਗ ਹੈ ਕਿ ਡੀ.ਡੀ.ਸੀ.ਏ. ਮਾਣਹਾਨੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਕਿ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਵੀ ਕੇਜਰੀਵਾਲ ਤੇ ਅਰੁਣ ਜੇਤਲੀ ਵਿਚ ਬਹੁਤ ਸਾਰੇ ਮੁੱਦਿਆਂ ‘ਤੇ ਖੜ੍ਹਕਦੀ ਰਹੀ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …