Breaking News
Home / ਪੰਜਾਬ / ਜੇਠ ਮਹੀਨਾ ਚੜ੍ਹਦਿਆਂ ਹੀ ਤਪਿਆ ਪੰਜਾਬ

ਜੇਠ ਮਹੀਨਾ ਚੜ੍ਹਦਿਆਂ ਹੀ ਤਪਿਆ ਪੰਜਾਬ

ਬਜ਼ੁਰਗਾਂ ਨੂੰ ਗਰਮੀ ਤੋਂ ਬਚਣ ਦੀ ਅਪੀਲ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਜੇਠ ਮਹੀਨਾ ਚੜ੍ਹਨ ਦੇ ਨਾਲ-ਨਾਲ ਗਰਮੀ ਨੇ ਵੀ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੋਵਾਂ ਸੂਬਿਆਂ ਵਿੱਚ ਦੋ-ਤਿੰਨ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਅਗਲੇ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 44 ਤੋਂ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਪੰਜਾਬ ਦੇ ਬਠਿੰਡਾ ਏਅਰ ਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਆਉਂਦੇ ਦਿਨਾਂ ‘ਚ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿੱਚ ਗਰਮੀ ਵਧਣ ਕਾਰਨ ਬੱਚਿਆਂ ਤੇ ਬਜ਼ੁਰਗਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਹਤ ਵਿਭਾਗ ਨੇ ਵੀ ਬੱਚਿਆਂ ਤੇ ਬਜ਼ੁਰਗਾਂ ਨੂੰ ਦਿਨ ‘ਚ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।

 

Check Also

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ

ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ ਰੂਪਨਗਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ …