ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਹਕੂਮਤ ਦੌਰਾਨ ਜਦੋਂ 29 ਜੁਲਾਈ 2020 ਨੂੰ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵੱਡਾ ਦੁਖਾਂਤ ਵਾਪਰਿਆ ਸੀ ਤਾਂ ਉਦੋਂ ਘਟਨਾ ਤੋਂ 11 ਦਿਨਾਂ ਮਗਰੋਂ 8 ਅਗਸਤ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀੜਤਾਂ ਦੀ ਸਾਰ ਲੈਣ ਪਹੁੰਚੇ ਸਨ।
ਉਸ ਕਾਂਡ ਵਿੱਚ 121 ਲੋਕਾਂ ਦੀ ਜਾਨ ਗਈ ਸੀ। ਉਸ ਸਮੇਂ ਦੁਖਾਂਤ ਮੌਕੇ ਤਤਕਾਲੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹੀ ਪਹੁੰਚੇ ਸਨ ਜਦਕਿ ਦੁਖਾਂਤ ਤੋਂ ਇੱਕ ਹਫਤੇ ਤੱਕ ਮਾਝੇ ਨਾਲ ਸਬੰਧਤ ਤਤਕਾਲੀ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਓਪੀ ਸੋਨੀ ‘ਚੋਂ ਕੋਈ ਵੀ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਨਹੀਂ ਪਹੁੰਚਿਆ ਸੀ। ਉਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਵੀ ਕਾਫੀ ਸਮਾਂ ਪੀੜਤਾਂ ਤੋਂ ਦੂਰੀ ਬਣਾਈ ਰੱਖੀ ਸੀ। ਉਸ ਦੁਖਾਂਤ ਦੇ ਐਨ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ‘ਆਪ’ ਦੇ ਕਨਵੀਨਰ ਭਗਵੰਤ ਮਾਨ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਪੀੜਤਾਂ ਤੱਕ ਪਹੁੰਚੇ ਹਨ।
Check Also
ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ
ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …