Breaking News
Home / ਪੰਜਾਬ / ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ‘ਚ ਪੰਜਾਬ ਦਾ ਦੂਜਾ ਸਥਾਨ

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ‘ਚ ਪੰਜਾਬ ਦਾ ਦੂਜਾ ਸਥਾਨ

ਡੇਢ ਦਹਾਕੇ ਦੌਰਾਨ ਪੰਜਾਬ ‘ਚ 157 ਜਾਨਾਂ ਗਈਆਂ; ਗੁਜਰਾਤ ਸਭ ਤੋਂ ਅੱਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਭਰ ਵਿੱਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ ਜਿਨ੍ਹਾਂ ਵਿੱਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ‘ਚ ਦੇਸ਼ ਭਰ ‘ਚੋਂ ਅੱਗੇ ਰਿਹਾ ਹੈ ਜਿੱਥੇ 1987 ‘ਚ ਸਭ ਤੋਂ ਵੱਧ 200 ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਸੀ। ਮੌਤਾਂ ਦੀ ਗਿਣਤੀ ਦੇ ਹਿਸਾਬ ਨਾਲ ਦੂਜੇ ਨੰਬਰ ‘ਤੇ ਪੰਜਾਬ ਹੈ ਜਿੱਥੇ ਸਾਲ 2020 ਵਿੱਚ ਜ਼ਹਿਰੀਲੀ ਸ਼ਰਾਬ ਨੇ 121 ਜਾਨਾਂ ਲਈਆਂ ਸਨ।
ਪ੍ਰਾਪਤ ਜਾਣਕਾਰੀ ਗੁਜਰਾਤ ‘ਚ ਸਾਲ 1976 ਵਿੱਚ ਸੌ ਮੌਤਾਂ ਅਤੇ 1986 ਵਿੱਚ 108 ਮੌਤਾਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸਨ। ਪੰਜਾਬ ਵਿੱਚ ਅਕਤੂਬਰ 2010 ਵਿੱਚ ਦਸੂਹਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 16 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਉਸ ਮਗਰੋਂ ਜੁਲਾਈ-ਅਗਸਤ 2020 ਵਿੱਚ ਮਾਝੇ ਇਲਾਕੇ ਵਿੱਚ 121 ਜਾਨਾਂ ਚਲੀਆਂ ਗਈਆਂ ਸਨ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2024 ਵਿੱਚ ਦਿੜ੍ਹਬਾ ਤੇ ਸੁਨਾਮ ਬਲਾਕ ਵਿੱਚ 20 ਲੋਕਾਂ ਦੀ ਜਾਨ ਜ਼ਹਿਰੀਲੀ ਸ਼ਰਾਬ ਕਾਰਨ ਚਲੀ ਗਈ ਸੀ ਅਤੇ ਹੁਣ ਮਜੀਠਾ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਕਾਰਨ 23 ਵਿਅਕਤੀਆਂ ਦੀ ਮੌਤ ਹੋ ਗਈ ਹੈ।

 

Check Also

ਭਾਖੜਾ ਡੈਮ ’ਚ ਪਾਣੀ ਦਾ ਪੱਧਰ ਵਧਿਆ

ਡਿਪਟੀ ਕਮਿਸ਼ਨਰ ਨੇ ਲਗਾਈਆਂ ਸਖਤ ਪਾਬੰਦੀਆਂ ਰੂਪਨਗਰ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ’ਚ ਜ਼ਿਆਦਾ ਮੀਂਹ ਪੈਣ ਕਾਰਨ …