ਪੁਲਿਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ
ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ÷ ੇ ‘ਚ ਪੈਂਦੇ ਹਲਕਾ ਮਜੀਠਾ ਅਧੀਨ ਆਉਂਦੇ ਕੁਝ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਛੇ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਪੁਲਿਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਦੇ ਸੀਨੀਅਰ ਅਫਸਰਾਂ ਨੇ ਪੀੜਤ ਪਰਿਵਾਰਾਂ ਤੱਕ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਉਨ÷ ਾਂ ਹੋਰ ਲੋਕਾਂ ਵੀ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੇ ਇਹ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹ ਆਪਣਾ ਇਲਾਜ ਕਰਵਾਉਣ ਵਾਸਤੇ ਅੱਗੇ ਆਉਣ। ਇਸ ਮਾਮਲੇ ‘ਚ ਲਾਪਰਵਾਹੀ ਵਰਤਣ ਕਾਰਨ ਡੀਐਸਪੀ ਸਬ ਡਵੀਜ਼ਨ ਮਜੀਠਾ ਅਤੇ ਐਸ.ਐਚ.ਓ. ਪੁਲਿਸ ਸਟੇਸ਼ਨ ਮਜੀਠਾ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ‘ਚ ਕਾਂਗਰਸ ਸਰਕਾਰ ਸਮੇਂ ਵੀ ਇਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਵਿਅਕਤੀਆਂ ਦੀ ਮੌਤ ਹੋ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਬੱਚਿਆਂ ਦੀ ਪੜ÷ ਾਈ ਦਾ ਪੂਰਾ ਖਰਚਾ ਚੁੱਕੇਗੀ ਸਰਕਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਮਜੀਠਾ ਹਲਕੇ ਦੇ ਪਿੰਡ ਮਰੜੀ ਪੁੱਜੇ ਹਨ ਜਿੱਥੇ ਉਨ÷ ਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ÷ ਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਹੋਈਆਂ ਮੌਤਾਂ, ਸਧਾਰਨ ਮੌਤ ਨਹੀਂ ਸਗੋਂ ਕਤਲ ਹੈ। ਉਨ÷ ਾਂ ਕਿਹਾ ਕਿ ਸਰਕਾਰ ਵੱਲੋਂ ਹਰ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਇਕ ਮਦਦ ਅਤੇ ਉਨ÷ ਾਂ ਦੇ ਬੱਚਿਆਂ ਦੀ ਪੜ÷ ਾਈ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਸਬੰਧ ਵਿੱਚ ਸਖਤ ਕਾਰਵਾਈ ਕਰਦਿਆਂ ਪੁਲੀਸ ਵਿਭਾਗ ਤੇ ਐਕਸਾਈਜ਼ ਵਿਭਾਗ ਦੇ ਦੋ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾਰੀ ਹੈ।
ਹੁਣ ਤੱਕ ਇਸ ਮਾਮਲੇ ਵਿੱਚ 17 ਮੁਲਜ਼ਮ ਕਾਬੂ ਕੀਤੇ ਜਾ ਚੁੱਕੇ ਹਨ। ਉਨ÷ ਾਂ ਦੱਸਿਆ ਕਿ ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ ਅਤੇ ਪੁਲਿਸ ਟੀਮਾਂ ਨੂੰ ਦਿੱਲੀ ਵੀ ਭੇਜਿਆ ਗਿਆ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ। ਉਨ÷ ਾਂ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਇਸ ਮਾਮਲੇ ਨਾਲ ਜੁੜਿਆ ਕੋਈ ਵੀ ਵਿਅਕਤੀ ਹੋਵੇ, ਚਾਹੇ ਉਹ ਸਰਕਾਰੇ ਦਰਬਾਰੇ ਪ੍ਰਭਾਵ ਰੱਖਣ ਵਾਲਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਆਬਕਾਰੀ ਮੰਤਰੀ ਚੀਮਾ ਤੁਰੰਤ ਅਸਤੀਫ਼ਾ ਦੇਣ : ਬਾਜਵਾ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮਜੀਠਾ ਵਿੱਚ ਵਾਪਰੇ ਸ਼ਰਾਬ ਕਾਂਡ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਨੇ ਜਨਤਕ ਤੌਰ ‘ਤੇ ਕਿਹਾ ਹੈ ਕਿ ਅਜਿਹੀ ਤ੍ਰਾਸਦੀ ਸਿਆਸੀ ਆਗੂਆਂ, ਨੌਕਰਸ਼ਾਹੀ ਤੇ ਪੁਲੀਸ ਦੀ ਸਹਾਇਤਾ ਤੋਂ ਬਿਨਾਂ ਨਹੀਂ ਹੋ ਸਕਦੀ। ਉਨ੍ਹਾਂ ਮੰਗ ਕੀਤੀ ਕਿ ਆਬਕਾਰੀ ਮੰਤਰੀ ਹਰਪਾਲ ਚੀਮਾ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਇਸ ਦੀ ਨਿਆਂਇਕ ਜਾਂਚ ਕਰਾਈ ਜਾਵੇ।