Breaking News
Home / ਪੰਜਾਬ / ਪੁਛਣ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

ਪੁਛਣ ‘ਚ ਗੋਲੀਬਾਰੀ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ

ਭਾਰਤ ਤੇ ਪਾਕਿਸਤਾਨ ਦੋਵੇਂ ਦੇਸ਼ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨ : ਧਾਮੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ।
ਇਹ ਫੈਸਲਾ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ ਜਿਸਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਆਖਿਆ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਨੂੰ ਆਪਸੀ ਮਸਲੇ ਗੱਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ।
ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਪੁਣਛ ਇਲਾਕੇ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਮਾਇਕ ਮਦਦ ਦੇਣ ਦਾ ਫੈਸਲਾ ਕੀਤਾ ਗਿਆ ਹੈ। ਦੋ ਜ਼ਖਮੀ ਵਿਅਕਤੀ ਇੱਥੇ ਅੰਮ੍ਰਿਤਸਰ ਵਿੱਚ ਇਲਾਜ ਅਧੀਨ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਹਸਪਤਾਲ ਵਿੱਚ ਇਲਾਜ ਦੀ ਪੇਸ਼ਕਸ਼ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਡਾਕਟਰ ਮਨਮੋਹਨ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈਡ ਗ੍ਰੰਥੀ ਸਵਰਗੀ ਗਿਆਨੀ ਮੋਹਨ ਸਿੰਘ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵੀ ਵਿਚਾਰਿਆ ਗਿਆ ਹੈ ਅਤੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਕਾਨੂੰਨੀ ਮਾਹਰਾਂ ਦੀ ਇੱਕ ਮੀਟਿੰਗ ਚੰਡੀਗੜ੍ਹ ਵਿੱਚ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧ ਵਿੱਚ ਵੱਧ ਤੋਂ ਵੱਧ ਸਿੱਖ ਸੰਗਤ ਕੋਲੋਂ ਸੁਝਾਅ ਮੰਗੇ ਹਨ।

 

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।