Breaking News
Home / ਕੈਨੇਡਾ / Front / ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

 


ਪੰਜਾਬ ਦੀ ਰਾਜਨੀਤਕ ਰਣਨੀਤੀ ’ਤੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ’ਚ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਹ ਜਾਣਕਾਰੀ ਰਵਨੀਤ ਬਿੱਟੂ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲਣ ਦਾ ਮਾਣ ਮਹਿਸੂਸ ਹੋਇਆ। ਇਸ ਦੌਰਾਨ ਪਾਕਿਸਤਾਨ ਉਤੇ ਭਾਰਤ ਦੀ ਹਾਲੀਆ ਜਿੱਤ ’ਤੇ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਮੁਸ਼ਕਿਲ ਹਾਲਾਤ ਨੂੰ ਦਿ੍ਰੜਤਾ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਦੀ ਮਿਸਾਲੀ ਅਗਵਾਈ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮੁਲਾਕਾਤ ਸਮੇਂ ਪੰਜਾਬ ਦੇ ਵਿਕਾਸ ਲਈ ਮੁੱਖ ਪਹਿਲਕਦਮੀਆਂ ’ਤੇ ਚਰਚਾ ਕੀਤੀ, ਜੋ ਸਾਡੇ ਰਾਜ ਲਈ ਵਿਕਾਸ ਅਤੇ ਖੁਸ਼ਹਾਲੀ ’ਤੇ ਕੇਂਦਿ੍ਰਤ ਹਨ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੇ ਮੌਜੂਦਾ ਧਾਰਮਿਕ ਅਤੇ ਰਾਜਨੀਤਿਕ ਦਿ੍ਰਸ਼ਟੀਕੋਣ ਅਤੇ ਅੱਗੇ ਦੇ ਰਸਤੇ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਧਿਆਨ ਰਹੇ ਕਿ ਰਵਨੀਤ ਬਿੱਟੂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਸਨ ਅਤੇ ਭਾਜਪਾ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਲੋਕ ਸਭਾ ਦੀ ਚੋਣ ਵੀ ਲੜਾ ਦਿੱਤੀ ਸੀ। ਰਵਨੀਤ ਬਿੱਟੂ ਭਾਵੇਂ ਚੋਣ ਹਾਰ ਗਏ ਸਨ, ਪਰ ਫਿਰ ਵੀ ਭਾਜਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ।

Check Also

ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਪੁਣਛ

  ਪੀੜਤ ਸਿੱਖ ਪਰਿਵਾਰਾਂ ਨੂੰ ਦਿੱਤੀ ਗਈ ਮਾਲੀ ਮਦਦ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿਚ ਬਣੇ ਤਣਾਅ …