ਐਡਵੋਕੇਟ ਧਾਮੀ ਬੋਲੇ : ਰਾਜੋਆਣਾ ਮਾਮਲੇ ’ਚ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪਟੀਸ਼ਨ ਸਬੰਧੀ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦਿ੍ਰੜਤਾ ਨਾਲ ਅੱਗੇ ਵਧਣਾ ਚਾਹੀਦਾ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਮਾਮਲਾ ਹੈ, ਜਿਸ ਲਈ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਸਬੰਧੀ ਲੰਮੇ ਸਮੇਂ ਤੋਂ ਕਨੂੰਨੀ ਲੜਾਈ ਲੜ੍ਹ ਰਹੀ ਹੈ ਪਰ ਸਰਕਾਰਾਂ ਦੀ ਅੜੀ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਖਿਲਾਫ਼ ਭੁਗਤ ਰਹੀ ਹੈ।
Check Also
ਦਿੱਲੀ ਤੋਂ ਵਾਸ਼ਿੰਗਟਨ ਜਾ ਰਹੀ ਏਅਰ ਇੰਡੀਆ ਦੀ ਉਡਾਣ ’ਚ ਆਈ ਤਕਨੀਕੀ ਖਰਾਬੀ
ਏਅਰ ਲਾਈਨ ਵਲੋਂ ਯਾਤਰੀਆਂ ਨੂੰ ਪੂਰੇ ਰਿਫੰਡ ਦੀ ਕੀਤੀ ਗਈ ਸੀ ਪੇਸ਼ਕਸ਼ ਨਵੀਂ ਦਿੱਲੀ/ਬਿਊਰੋ ਨਿਊਜ਼ …