ਨਵੀਂ ਦਿੱਲੀ/ਬਿਊਰੋ ਨਿਊਜ਼ : ਆਲਮੀ ਮੰਚਾਂ ’ਤੇ ਭਾਰਤ ਦੇ ਪੱਖ ਨੂੰ ਮਜ਼ਬੂਤੀ ਨਾਲ ਰੱਖਣ ਤੇ ਪਾਕਿਸਤਾਨ ਵੱਲੋਂ ਅਤਿਵਾਦ ਦੀ ਪੁਸ਼ਤ ਪਨਾਹੀ ਤੋਂ ਪਰਦਾ ਚੁੱਕਣ ਦੇ ਇਰਾਦੇ ਨਾਲ ਅਗਲੇ ਹਫ਼ਤੇ ਤੋਂ ਵੱਖ ਵੱਖ ਮੁਲਕਾਂ ਲਈ ਸਰਬ ਪਾਰਟੀ ਵਫ਼ਦ ਭੇਜਣ ਦੇ ਸਰਕਾਰ ਦੇ ਫੈਸਲੇ ਮਗਰੋਂ ਸੰਸਦ ਮੈਂਬਰਾਂ ਦੀ ਚੋਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕਾਂਗਰਸ ਪਾਰਟੀ ਵੱਲੋਂ ਭੇਜੀ ਗਈ ਸੂਚੀ ਵਿਚ ਨਾਮ ਨਾ ਹੋਣ ਦੇ ਬਾਵਜੂਦ ਸ਼ਸ਼ੀ ਥਰੂਰ ਨੇ ਸਰਕਾਰ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ ਤੇ ਸੱਤ ਵਫ਼ਦਾਂ ਵਿਚੋਂ ਇਕ ਦੀ ਅਗਵਾਈ ਕਰਨ ਲਈ ਤਿਆਰ ਹੋ ਗਏ ਹਨ। ਉਧਰ ਐੱਨਸੀਪੀ ਦੀ ਸੰਸਦ ਮੈਂਬਰ ਸੁਪਿ੍ਰਆ ਸੂਲੇ ਨੇ ਵੀ ਸੱਦਾ ਪ੍ਰਵਾਨ ਕਰ ਲਿਆ ਹੈ। ਰਿਜਿਜੂ ਨੇ ਦੱਸਿਆ ਕਿ ਅਤੇ ਪਾਕਿਸਤਾਨ ਦੀ ਪੁਸ਼ਤ ਪਨਾਹੀ ਵਾਲੇ ਅਤਿਵਾਦ ਬਾਰੇ ਭਾਰਤ ਦੇ ਰੁਖ਼ ਨੂੰ ਸਮਝਾਉਣ ਲਈ ਸੱਤ ਸਰਬ ਪਾਰਟੀ ਵਫ਼ਦ ਵਿਸ਼ਵ ਦੇ ਪ੍ਰਮੁੱਖ ਦੇਸ਼ਾਂ ਖਾਸ ਕਰਕੇ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਦੇ ਮੈਂਬਰ ਮੁਲਕਾਂ ਵਿਚ ਭੇਜੇ ਜਾਣਗੇ। ਇਹ ਵਫ਼ਦ ਭਾਰਤ ਦੀ ਅਤਿਵਾਦ ਪ੍ਰਤੀ ਸਿਰਫ਼ ਟਾਲਰੈਂਸ ਨੀਤੀ ਤੇ ਕੌਮੀ ਇਕਜੁੱਟਤਾ ਨੂੰ ਆਲਮੀ ਪੱਧਰ ’ਤੇ ਦਰਸਾਉਣਗੇ।
Check Also
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਛੇ ਮਹੀਨੇ ਕੈਦ ਦੀ ਸਜ਼ਾ
ਅਦਾਲਤ ਦੀ ਮਾਣਹਾਨੀ ਦੀ ਦੋਸ਼ੀ ਕਰਾਰ ਢਾਕਾ/ਬਿਊਰੋ ਨਿਊਜ਼ ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ …