16.2 C
Toronto
Sunday, October 19, 2025
spot_img
HomeਕੈਨੇਡਾFrontਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ...

ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ


ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ
ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਨਾਨਕ ਨਾਮ ਲੇਵਾ ਸਿੱਖ ਇਸ ਲਾਂਘੇ ਤੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਪਵਿੱਤਰ ਧਰਤੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਹਨ ਪਰ ਮਾਹੌਲ ਵਿਚ ਤਲਖੀ ਆਉਣ ਕਾਰਨ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਸੋ ਹੁਣ ਦੋਵਾਂ ਦੇਸ਼ਾਂ ਦਰਮਿਆਨ ਮਾਹੌਲ ਠੀਕ ਹੋਣ ਮਗਰੋਂ ਇਹ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਵਾਹਗਾ ਸਰਹੱਦ ਨੂੰ ਵਪਾਰ ਲਈ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਤੋਂ ਪਹਿਲਾਂ ਇਸ ਸਰਹੱਦ ਰਸਤੇ ਦੱਖਣੀ ਏਸ਼ੀਆ ਦੇ ਦੇਸ਼ਾਂ ਨਾਲ ਭਾਰਤ ਦਾ ਵਪਾਰ ਚਲਦਾ ਸੀ ਪਰ ਉਸ ਤੋਂ ਬਾਅਦ ਇਹ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਇਸ ਇਲਾਕੇ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਹਗਾ ਸਰਹੱਦ ਵਪਾਰ ਲਈ ਖੁੱਲ੍ਹਦੀ ਹੈ ਤਾਂ ਇਸ ਦਾ ਕੇਵਲ ਪੰਜਾਬ ਹੀ ਨਹੀਂ ਸਮੁੱਚੇ ਉੱਤਰੀ ਭਾਰਤ ਨੂੰ ਵੱਡਾ ਫਾਇਦਾ ਹੋਵੇਗਾ।

RELATED ARTICLES
POPULAR POSTS