Breaking News
Home / ਕੈਨੇਡਾ / Front / ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਹਰਿਆਣਾ ਦੀ ਯੂਟਿਊਬਰ ਗਿ੍ਰਫ਼ਤਾਰ


ਜੋਤੀ ਨੇ ਪਾਕਿ ਦੌਰਾਨ ਪਾਕਿਸਤਾਨੀ ਨਾਗਰਿਕਾਂ ਤੇ ਖੁਫੀਆ ਏਜੰਸੀਆਂ ਨਾਲ ਬਣਾਇਆ ਸੀ ਸੰਪਰਕ
ਹਿਸਾਰ/ਬਿਊਰੋ ਨਿਊਜ਼ : ਹਿਸਾਰ ਪੁਲੀਸ ਨੇ ਇੱਕ ਟਰੈਵਲ ਵਲੌਗਰ ਅਤੇ ਹਿਸਾਰ ਕਸਬੇ ਦੀ ਰਹਿਣ ਵਾਲੀ ਯੂਟਿਊਬਰ ਜੋਤੀ ਮਲਹੋਤਰਾ ਨੂੰ ਕਥਿਤ ਤੌਰ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਕੇਂਦਰੀ ਖੁਫ਼ੀਆ ਏਜੰਸੀ ਤੋਂ ਪ੍ਰਾਪਤ ਜਾਣਕਾਰੀ ਅਤੇ ਹਿਸਾਰ ਪੁਲੀਸ ਦੇ ਸੀਆਈਏ ਸਟਾਫ ਵੱਲੋਂ ਕੀਤੀ ਗਈ ਪੁੱਛ ਪੜਤਾਲ ਤੋਂ ਬਾਅਦ ਜੋਤੀ ਨੂੰ ਨਿਊ ਅਗਰਸੈਨ ਐਕਸਟੈਂਸ਼ਨ ਸਥਿਤ ਉਸ ਦੇ ਘਰ ਤੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਹਿਸਾਰ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿੱਚ ਦਰਜ ਐੱਫਆਈਆਰ ਅਨੁਸਾਰ ਜੋਤੀ ‘ਟਰੈਵਲ ਵਿੱਦ ਜੋ’ ਨਾਮ ਹੇਠ ਇੱਕ ਯੂਟਿਊਬ ਟਰੈਵਲ ਚੈਨਲ ਚਲਾਉਂਦੀ ਹੈ। ਉਸ ਨੇ 2023 ਵਿੱਚ ਪਾਕਿਸਤਾਨ ਦੀ ਆਪਣੀ ਯਾਤਰਾ ਦੌਰਾਨ ਪਾਕਿਸਤਾਨੀ ਨਾਗਰਿਕਾਂ ਅਤੇ ਖੁਫ਼ੀਆ ਏਜੰਸੀਆਂ ਨਾਲ ਸੰਪਰਕ ਬਣਾਏ ਸਨ। ਐੱਫਆਈਆਰ ਅਨੁਸਾਰ ਨੇ ਖੁਲਾਸਾ ਕੀਤਾ ਕਿ ਉਹ ਸ਼ੁਰੂ ਵਿੱਚ ਵੀਜ਼ਾ ਲਈ ਅਰਜ਼ੀ ਦੇਣ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਗਈ ਸੀ, ਜਿੱਥੇ ਉਹ ਅਹਿਸਾਨ-ਉਰ-ਰਹੀਮ ਉਰਫ਼ ਦਾਨਿਸ਼ ਨੂੰ ਮਿਲੀ। ਮੁਲਾਕਾਤ ਮਗਰੋਂ ਉਹ ਉਸ ਦੇ ਸੰਪਰਕ ਵਿੱਚ ਰਹੀ ਅਤੇ ਬਾਅਦ ਵਿੱਚ ਦੋ ਵਾਰ ਪਾਕਿਸਤਾਨ ਗਈ।

Check Also

ਕੁਲਦੀਪ ਧਾਲੀਵਾਲ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਤੁਰੰਤ ਖੋਲ੍ਹਿਆ ਜਾਵੇ ਅਜਨਾਲਾ/ਬਿਊਰੋ ਨਿਊਜ਼ : ਨਸ਼ਾ-ਮੁਕਤੀ ਯਾਤਰਾ ਦੀ …