ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਾਕਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖਿੱਤੇ ਨੂੰ ਇਸ ਰੇਲ ਲਾਈਨ ਦਾ ਵੱਡਾ ਲਾਭ ਪੁੱਜੇਗਾ। ਇਹ ਵੀ ਦੱਸਿਆ ਕਿ ਇਸ ਰੇਲ ਪ੍ਰੋਜੈਕਟ ਨੂੰ ਕਰੀਬ ਦੋ ਵਰ੍ਹਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਸਿਰੇ ਚੜ੍ਹਨ ਨਾਲ ਸਮੁੱਚਾ ਮਾਲਵਾ ਖਿੱਤਾ ਰੇਲ ਮਾਰਗ ਰਾਹੀਂ ਚੰਡੀਗੜ੍ਹ ਨਾਲ ਜੁੜ ਜਾਵੇਗਾ। ਚੇਤੇ ਰਹੇ ਕਿ ਰਾਜਪੁਰਾ-ਮੁਹਾਲੀ ਰੇਲ ਲਾਈਨ ਲਈ ਭੌਂ ਪ੍ਰਾਪਤੀ ਵੱਡਾ ਅੜਿੱਕਾ ਬਣੀ ਹੋਈ ਸੀ। ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਹਕੂਮਤ ਨੇ ਪੰਜਾਬ ਵਿੱਚ ਲਟਕੇ ਪਏ ਰੇਲ ਪ੍ਰੋਜੈਕਟਾਂ ’ਤੇ ਫ਼ੈਸਲੇ ਲੈਣੇ ਸ਼ੁਰੂ ਕੀਤੇ ਹਨ। ਦੇਖਣਾ ਹੋਵੇਗਾ ਕਿ ਹੁਣ ਕੇਂਦਰ ਸਰਕਾਰ ਇਸ ਪ੍ਰੋਜੈਕਟ ਲਈ ਭੌਂ ਪ੍ਰਾਪਤੀ ਦਾ ਕੰਮ ਕਿੰਨੇ ਕੁ ਸਮੇਂ ਵਿੱਚ ਨੇਪਰੇ ਚਾੜ੍ਹਦੀ ਹੈ।
Check Also
ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ
ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।