Breaking News
Home / ਕੈਨੇਡਾ / Front / ਮਜੀਠਾ ਸ਼ਰਾਬ ਕਾਂਡ ਮਾਮਲੇ ’ਚ ਪੰਜਾਬ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ

ਮਜੀਠਾ ਸ਼ਰਾਬ ਕਾਂਡ ਮਾਮਲੇ ’ਚ ਪੰਜਾਬ ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ

ਜਾਖੜ ਨੇ ਕਿਹਾ : ਜ਼ਿੰਮੇਵਾਰ ਵਿਅਕਤੀਆਂ ਨੂੰ ਮਿਲੇ ਸਖਤ ਸਜ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਮਜੀਠਾ ਸ਼ਰਾਬ ਕਾਂਡ ਦੇ ਮਾਮਲੇ ਵਿਚ ਪੰਜਾਬ ਭਾਜਪਾ ਦਾ ਵਫਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦਿੱਲੀ ਵਾਲਿਆਂ ਨੇ ਹਾਈਜੈਕ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਹੋਈਆਂ 27 ਮੌਤਾਂ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਮੰਤਰੀ ਹੋਵੇ ਜਾਂ ਕੋਈ ਠੇਕੇਦਾਰ, ਸਭਨਾਂ ਖਿਲਾਫ਼ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸ਼ਰਾਬ ਕਾਂਡ ਦੇ ਮੁਲਜ਼ਮਾਂ ਦੀ ਸਾਰੀ ਜਾਇਦਾਦ ਜ਼ਬਤ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਐਕਸਾਈਜ਼ ਪਾਲਿਸੀ ਦੀ ਜਾਂਚ ਦਾ ਦਾਇਰਾ ਵਧਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁੱਲ ਵਿਗੜ ਚੁੱਕੀ ਹੈ ਤੇ ਮਜੀਠਾ ਸ਼ਰਾਬ ਕਾਂਡ ਵਿਚ ਮੌਤਾਂ ਨਹੀਂ ਬਲਕਿ ਹੱਤਿਆਵਾਂ ਹੋਈਆਂ ਹਨ।

Check Also

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ 

ਭਰਤੀ 18 ਜੂਨ ਤੱਕ ਕੀਤੀ ਜਾਵੇਗੀ ਮੁਕੰਮਲ, ਕਮੇਟੀ ਵੱਲੋਂ ਪੰਥਕ ਏਕੇ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ …