
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ
ਚੰਡੀਗੜ੍ਹ/ਬਿਉੂਰੋ ਨਿਊਜ਼
ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਜਲ ਵਿਵਾਦ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਦਾਇਰ ਸਮੀਖਿਆ ਪਟੀਸ਼ਨ ’ਤੇ ਅੱਜ 20 ਮਈ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐਮਬੀ ਵਲੋਂ ਇਸ ਮਾਮਲੇ ਵਿਚ ਆਪਣਾ ਜਵਾਬ ਦਾਖਲ ਕੀਤਾ ਗਿਆ ਹੈ। ਜਦੋਂ ਕਿ ਪੰਜਾਬ ਸਰਕਾਰ ਨੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਦੀ ਇਸ ਮੰਗ ’ਤੇ ਹਾਈਕੋਰਟ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੇ ਚੱਲਦਿਆਂ ਇਸ ਮਾਮਲੇ ’ਤੇ ਹੁਣ ਆਉਂਦੀ 22 ਮਈ ਨੂੰ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਪਾਣੀਆਂ ਦੇ ਮਸਲੇ ’ਤੇ ਆਹਮੋ ਸਾਹਮਣੇ ਹਨ।