ਮੰਡੀ ਅਹਿਮਦਗੜ੍ਹ : ਪਿੰਡ ਨਾਨਕਪੁਰ ਜਗੇੜਾ ਵਿੱਚ ਸਥਿਤ ਡੇਰਾ ਸੱਚਾ ਸੌਦਾ ਨਾਮ ਚਰਚਾ ਘਰ ਵਿਚ ਡੇਰਾ ਪ੍ਰੇਮੀ ਪਿਓ-ਪੁੱਤਰ ਦੇ ਕਤਲ ਤੋਂ ਬਾਅਦ ਲੁਧਿਆਣਾ-ਮਾਲੇਰਕੋਟਲਾ ਮਾਰਗ ‘ਤੇ ਲੱਗਿਆ ਧਰਨਾ ਡੇਰਾ ਕਮੇਟੀ ਮੈਂਬਰਾਂ ਤੇ ਡੀਜੀਪੀ (ਅਮਨ ਤੇ ਕਾਨੂੰਨ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ ਹਟਾ ਦਿੱਤਾ ਗਿਆ। ਇਸ ਮੌਕੇ ਲੰਘੇ ਸ਼ਨੀਵਾਰ ਤੋਂ ਫਰੀਜ਼ਰਾਂ ਵਿੱਚ ਰੱਖੀਆਂ ਸੱਤਪਾਲ ਜੋਸ਼ੀ ਅਤੇ ਉਸ ਦੇ ਪੁੱਤਰ ਰਮੇਸ਼ ਕੁਮਾਰ ਜੋਸ਼ੀ ਦੀਆਂ ਲਾਸ਼ਾਂ ਦਾ ਸਸਕਾਰ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਡੇਰਾ ਪ੍ਰੇਮੀਆਂ, ਪਰਿਵਾਰਕ ਦੋਸਤਾਂ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਡੀਜੀਪੀ ਢਿੱਲੋਂ ਨਾਲ ਗੱਲਬਾਤ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਧਰਨਾ ਚੁੱਕਣ ਅਤੇ ਸਸਕਾਰ ઠਕਰਨ ਲਈ ਹਾਮੀ ਭਰੀ। ਮੀਟਿੰਗ ਤੋਂ ਬਾਅਦ ਢਿੱਲੋਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗਠਿਤ ਜਾਂਚ ਕਮੇਟੀ ਜਲਦੀ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਮਦਰਦੀ ਵਜੋਂ ਪਰਿਵਾਰ ਨੂੰ 25 ਲੱਖ ਰੁਪਏ ਦੀ ਮਦਦ ਅਤੇ ਦੋ ઠਮੈਂਬਰਾਂ ਨੂੰ ਪੁਲਿਸ ਵਿੱਚ ਨੌਕਰੀ ਦੇਵੇਗੀ। ਉਨ੍ਹਾਂ ਵੱਲੋਂ ਕੀਤੀ ਅਪੀਲ ਤੋਂ ਬਾਅਦ ਕਮੇਟੀ ਮੈਂਬਰਾਂ ਨੇ ਸਹਿਮਤੀ ਦਿੱਤੀ ਅਤੇ ਧਰਨਾ ਚੁੱਕਣ ਦਾ ਐਲਾਨ ਕੀਤਾ। ਮ੍ਰਿਤਕਾਂ ਦਾ ਸਸਕਾਰ ਬਜਰੰਗ ਅਖਾੜਾ ਨੇੜੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …