Breaking News
Home / ਕੈਨੇਡਾ / Front / ਤਖਤ ਸ੍ਰੀ ਪਟਨਾ ਸਾਹਿਬ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਤਨਖਾਹੀਆ ਕਰਾਰ

ਤਖਤ ਸ੍ਰੀ ਪਟਨਾ ਸਾਹਿਬ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਤਨਖਾਹੀਆ ਕਰਾਰ

 


ਸੁਖਬੀਰ ਸਿੰਘ ਬਾਦਲ ਨੂੰ ਵੀ ਕੀਤਾ ਗਿਆ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼
ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੂੰ ਤਨਖਾਹੀਆ ਐਲਾਨ ਦਿੱਤਾ ਹੈ। ਇਨ੍ਹਾਂ ਨੂੰ ਤਖਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੰੁਚਾਉਣ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਪਿਆਰਿਆਂ ਨੇ ਹੁਕਮਨਾਮਾ ਜਾਰੀ ਕਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਨੂੰ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਹੈ। ਜਾਰੀ ਹੁਕਮਨਾਮੇ ਵਿਚ ਇਹ ਵੀ ਆਖਿਆ ਹੈ ਕਿ ਇਨ੍ਹਾਂ ਜਥੇਦਾਰਾਂ ਨੂੰ ਸਿਆਸੀ ਘਟਨਾਕ੍ਰਮ ਦੇ ਚੱਲਦਿਆਂ ਥਾਪਿਆ ਗਿਆ ਹੈ, ਜੋ ਕਿ ਨਿਯਮਾਂ ਦੇ ਉਲਟ ਹੈ। ਹੁਕਮਨਾਮੇ ਵਿਚ ਇਹ ਵੀ ਆਖਿਆ ਗਿਆ ਹੈ ਕਿ ਆਪੋ-ਥਾਪੀ ਜਥੇਦਾਰਾਂ ਨੂੰ ਪੰਥ ਨੇ ਨਕਾਰ ਦਿੱਤਾ ਹੈ। ਇਸ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ।

Check Also

ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ …