ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ
ਲੁਧਿਆਣਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੂੰ ਹਰ ਪੱਖੋਂ ਫੇਲ੍ਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਹਰ ਪੱਖੋਂ ਫੇਲ੍ਹ ਅਤੇ ਦਿੱਲੀ ਵਾਲਿਆਂ ਦੇ ਹੇਠਾਂ ਲੱਗੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਵੱਡਾ ਡਾਕਾ ਮਾਰਨ ਦੀ ਤਿਆਰੀ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਲੁਧਿਆਣਾ ਜ਼ਿਲ੍ਹੇ ਦੇ 40 ਪਿੰਡਾਂ ਦੀ ਤਕਰੀਬਨ 24,000 ਏਕੜ ਜ਼ਮੀਨ ਨੂੰ ਲੈਂਡ ਪੂਲੀਂਗ ਸਕੀਮ ਹੇਠ ਲੈ ਕੇ ਇਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦੀ ਲੁੱਟ ਦਾ ਨਵਾਂ ਤਰੀਕਾ ਲੱਭਿਆ ਹੈ। ਉਨ੍ਹਾਂ ਕਿਹਾ ਕਿ ਇਸਦਾ ਸ਼੍ਰੋਮਣੀ ਅਕਾਲੀ ਦਲ ਪੁਰਜ਼ੋਰ ਵਿਰੋਧ ਕਰਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …