Breaking News
Home / ਕੈਨੇਡਾ / Front / ਬੀਐੱਸਐੱਫ ਨੇ ਸਰਹੱਦੀ ਖੇਤਰ ’ਚ ਪਾਕਿ ਘੁਸਪੈਠੀਆ ਕੀਤਾ ਕਾਬੂ

ਬੀਐੱਸਐੱਫ ਨੇ ਸਰਹੱਦੀ ਖੇਤਰ ’ਚ ਪਾਕਿ ਘੁਸਪੈਠੀਆ ਕੀਤਾ ਕਾਬੂ

 


ਅਗਲੇਰੀ ਜਾਂਚ ਲਈ ਘੁਸਪੈਠੀਏ ਨੂੰ ਕੀਤਾ ਪੁਲਿਸ ਹਵਾਲੇ
ਅੰਮਿ੍ਰਤਸਰ/ਬਿਊਰੋ ਨਿਊਜ਼
ਬੀਐੱਸਐੱਫ ਜਵਾਨਾਂ ਨੇ ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚੋਂ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਫੌਜੀ ਜਵਾਨਾਂ ਨੇ ਕੌਮਾਂਤਰੀ ਸਰਹੱਦ ਪਾਰ ਕਰ ਰਹੇ ਇਕ ਸ਼ੱਕੀ ਵਿਅਕਤੀ ਦੀ ਹਰਕਤ ਦੇਖੀ ਅਤੇ ਉਹ ਵਿਅਕਤੀ ਸਰਹੱਦ ’ਤੇ ਕੰਡਿਆਲੀ ਤਾਰ ਦੇ ਨੇੜੇ ਆ ਗਿਆ ਸੀ। ਸਰਹੱਦ ’ਤੇ ਮੁਸਤੈਦ ਜਵਾਨਾਂ ਨੇ ਉਸ ਨੂੰ ਰੁਕਣ ਲਈ ਚੁਣੌਤੀ ਦਿੱਤੀ ਅਤੇ ਬਾਅਦ ਵਿੱਚ ਉਸ ਨੂੰ ਕਾਬੂ ਕਰ ਲਿਆ। ਘੁਸਪੈਠੀਏ ਨੇ ਆਪਣੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਦੱਸੀ ਹੈ। ਤਲਾਸ਼ੀ ਲੈਣ ’ਤੇ ਉਸਦੇ ਕਬਜ਼ੇ ਵਿੱਚੋਂ 330 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਗਈ। ਬੀਐੱਸਐੱਫ ਨੇ ਸ਼ੁਰੂਆਤੀ ਪੁੱਛਗਿੱਛ ਮਗਰੋਂ ਪਾਕਿਸਤਾਨੀ ਘੁਸਪੈਠੀਏ ਨੂੰ ਅਗਲੇਰੀ ਜਾਂਚ ਲਈ ਪੁਲਿਸ ਹਵਾਲੇ ਕਰ ਦਿੱਤਾ ਹੈ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …