Breaking News
Home / ਪੰਜਾਬ / ‘ਨਾਮ ਚਰਚਾ ਘਰ’ ਵਿਚ ਡੇਰਾ ਪ੍ਰੇਮੀ ਪਿਉ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ

‘ਨਾਮ ਚਰਚਾ ਘਰ’ ਵਿਚ ਡੇਰਾ ਪ੍ਰੇਮੀ ਪਿਉ-ਪੁੱਤ ਦੀ ਗੋਲੀਆਂ ਮਾਰ ਕੇ ਹੱਤਿਆ

ਮੰਡੀ ਅਹਿਮਦਗੜ੍ਹ : ਲੁਧਿਆਣਾ-ਮਾਲੇਰਕੋਟਲਾ ਸੜਕ ਉਤੇ ਅਹਿਮਦਗੜ੍ਹ ਦੇ ਹੱਦ ਨਾਲ ਲੱਗਦੇ ਇਕ ‘ਨਾਮ ਚਰਚਾ ਘਰ’ ਵਿੱਚ ਡੇਰਾ ਪ੍ਰੇਮੀ ਪਿਉ-ਪੁੱਤ ਦੀ ਅਣਪਛਾਤੇ ਹਮਲਾਵਰਾਂ ਨੇ ਸ਼ਨੀਵਾਰ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕਾਂ ਦੀ ਪਛਾਣ ਸਤਪਾਲ ਸ਼ਰਮਾ (72) ਤੇ ਉਨ੍ਹਾਂ ਦੇ ਪੁੱਤਰ ਰਮੇਸ਼ ਕੁਮਾਰ ਸ਼ਰਮਾ (40) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਪਿਉ-ਪੁੱਤਰ ਨਾਮ ਚਰਚਾ ਘਰ ਵਿੱਚ ਕੰਟੀਨ ਚਲਾਉਂਦੇ ਸਨ। ਇਨ੍ਹਾਂ ਨੂੰ ਸ਼ਾਮ 7.30 ਵਜੇ ਦੇ ਕਰੀਬ ਹਮਲਾਵਰਾਂ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਦੋਵਾਂ ਦੇ ਸਿਰਾਂ ਵਿੱਚ ਗੋਲੀਆਂ ਮਾਰੀਆਂ ਗਈਆਂ।
ਘਟਨਾ ਤੋਂ ਬਾਅਦ ਪੁਲਿਸ ਟੀਮ ਨੇ ਐਸਪੀ (ਡੀ) ਸਤਨਾਮ ਸਿੰਘ ਦੀ ਅਗਵਾਈ ਹੇਠ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਆਖਿਆ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਇਸ ਮਕਸਦ ਲਈ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਜਾ ਰਹੀ ਹੈ। ਘਟਨਾ ਸਥਾਨ ਉਤੇ ਵੱਡੀ ਗਿਣਤੀ ਡੇਰਾ ਪ੍ਰੇਮੀਆਂ ਦੇ ਪੁੱਜ ਜਾਣ ਕਾਰਨ ਹਾਲਾਤ ਕਾਫ਼ੀ ਤਣਾਅਪੂਰਨ ਬਣ ਗਏ ਸਨ। ਪੁਲਿਸ ਵੱਲੋਂ ਹਾਲਾਤ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਫ਼ਿਰੋਜ਼ਪੁਰ : ਫਿਰੋਜ਼ਪੁਰ ਤੋਂ ਕਰੀਬ 25 ਕਿਲੋਮੀਟਰ ਦੂਰ ਕਸਬਾ ਮੱਲਾਂਵਾਲਾ ਵਿੱਚ ਡੇਰਾ ਪ੍ਰੇਮੀਆਂ ਅਤੇ ਸਿੱਖ ਜਥੇਬੰਦੀਆਂ ਵਿਚਾਲੇ ਨਾਮ ਚਰਚਾ ਨੂੰ ਲੈ ਕੇ ਝੜਪ ਹੋ ਗਈ ਅਤੇ ਦੋਵਾਂ ਪਾਸਿਉਂ ਇੱਟਾਂ-ਰੋੜੇ ਚੱਲੇ, ਪਰ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ। ਇਸੇ ਦੌਰਾਨ ਅਣਪਛਾਤੇ ਨੌਜਵਾਨਾਂ ਨੇ ਪਥਰਾਅ ਕਰਕੇ ਇੱਕ ਡੇਰਾ ਪ੍ਰੇਮੀ ਦੇ ਵਾਹਨ ਦਾ ਨੁਕਸਾਨ ਕਰ ਦਿੱਤਾ। ਜਾਣਕਾਰੀ ਮੁਤਾਬਿਕ ਮੱਲਾਂਵਾਲਾ ਦੇ ਭੰਗੀਦਾਸ ਰਾਮ ਆਸਰਾ ਦੇ ਨਿਵਾਸ ‘ਤੇ ਡੇਰਾ ਪ੍ਰੇਮੀਆਂ ਨੇ ਨਾਮ ਚਰਚਾ ਰੱਖੀ ਹੋਈ ਸੀ। ਇਸ ਬਾਰੇ ਜਿਵੇਂ ਹੀ ਸਿੱਖ ਜਥੇਬੰਦੀਆਂ ਦੇ ਆਗੂਆਂ ਏਕ ਨੂਰ ਖਾਲਸਾ ਫੌਜ ਦੇ ਬਾਬਾ ਦਿਲਬਾਗ ਸਿੰਘ, ਰਾਜ ਕਰੇਗਾ ਖਾਲਸਾ ਫਾਰਮ ਦੇ ਗਿਆਨੀ ઠਮਲੂਕ ਸਿੰਘ, ਦਲ ਪੰਥ ਦੇ ਬਾਬਾ ਹਰਦੀਪ ਸਿੰਘ, ਟਕਸਾਲ ਮਹਿਤਾ ਦੇ ਬਾਬਾ ਸਰਵਨ ਸਿੰਘ, ਪੰਜਾਬ ਯੂਥ ਆਰਗੇਨਾਈਜ਼ੇਸ਼ਨ ਦੇ ਗੁਰਸੇਵਕ ਸਿੰਘ ਤੋਂ ਇਲਾਵਾ ਸਥਾਨਕ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਾਰਜ ਸਿੰਘ ਦੇ ਹੋਰ ਆਗੂਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਇਕੱਠੇ ਹੋ ਕੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਸੈਂਕੜੇ ਸਿੱਖ ਨੌਜਵਾਨਾਂ ਨੇ ਹਥਿਆਰਾਂ ਸਮੇਤ ਕੋਠਿਆਂ ‘ਤੇ ਚੜ੍ਹ ਕੇ ਮੋਰਚੇ ਸੰਭਾਲ ਲਏ। ਡੇਰਾ ਪ੍ਰੇਮੀਆਂ ਨੇ ਜਦੋਂ ਨਾਮ ਚਰਚਾ ਸ਼ੁਰੂ ਕੀਤੀ ਤਾਂ ਸਿੱਖ ਜਥੇਬੰਦੀਆਂ ਨੇ ਡੇਰਾ ਸਿਰਸਾ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਡੇਰਾ ਪ੍ਰੇਮੀਆਂ ਨੇ ਦੋਸ਼ ਲਾਇਆ ਕਿ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਨਾਮ ਚਰਚਾ ਰੋਕਣ ਲਈ ਉਨ੍ਹਾਂ ‘ਤੇ ਇੱਟਾਂ-ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ। ਇਹ ਸਭ ਕੁਝ ਪਹਿਲਾਂ ਤੋਂ ਮੌਕੇ ‘ਤੇ ਮੌਜੂਦ ਪੁਲਿਸ ਦੀ ਹਾਜ਼ਰੀ ਵਿੱਚ ਹੋਇਆ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …