ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ
ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਹਿਲੀ ਵਾਰ ਰਾਜਸਥਾਨ ਦੇ ਬੀਕਾਨੇਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਦੇਸ਼ਨੋਕ ਤੋਂ 103 ਰੇਲਵੇ ਸਟੇਸ਼ਨਾਂ ਦਾ ਵਰਚੂਅਲੀ ਉਦਘਾਟਨ ਕੀਤਾ ਅਤੇ ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਹਰੀ ਝੰਡੀ ਵੀ ਦਿਖਾਈ। ਇਸ ਤੋਂ ਇਲਾਵਾ ਉਨ੍ਹਾਂ 26 ਹਜ਼ਾਰ ਕਰੋੜ ਰੁਪਏ ਦੇ ਹੋਰਨਾਂ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 1300 ਤੋਂ ਜ਼ਿਆਦਾ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਜਦਕਿ ਮਾਲਗੱਡੀਆਂ ਦੇ ਲਈ ਅਲੱਗ ਤੋਂ ਵਿਸ਼ੇਸ਼ ਟਰੈਕ ਵੀ ਬਣਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੀਕਾਨੇਰ ਏਅਰਬੇਸ ’ਤੇ ਉਤਰੇ ਅਤੇ ਉਹ ਦੇਸ਼ਨੋਕ ਮੰਦਿਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਕਰਨੀ ਮੰਦਿਰ ਦੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਪੀਐਮ ਮੋਦੀ ਲੇ ਦੇਸ਼ਨੋਕ ’ਚ ਰਾਜਸਥਾਨ ਦੇ ਸੂਰਬੀਰਾਂ ਦੀ ਲੱਗੀ ਪ੍ਰਦਰਸ਼ਨ ਦਾ ਉਦਘਾਟਨ ਕੀਤਾ ਅਤੇ ਇਥੇ ਉਨ੍ਹਾਂ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …