Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ


ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ ਵਾਪਸ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ਦੀ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਕਿਉਂਕਿ ਨੰਗਲ ਡੈਮ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦਿੱਤੀ ਜਾ ਰਹੀ ਹੈ ਅਤੇ ਉਥੇ ਸੀਆਈਐਸਐਫ ਦੇ ਜਵਾਨਾਂ ਨੂੰ ਤਾਇਨਾਤ ਕਰਨ ਦੀ ਕੋਈ ਲੋੜ ਨਹੀਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਉਣਗੇ। ਕੇਂਦਰ ਦੇ ਪੱਤਰ ਦੀ ਇੱਕ ਕਾਪੀ ਦਿਖਾਉਂਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਹਾ ਕਿ ਅਸੀਂ ਨਾ ਤਾਂ ਬੀਬੀਐੱਮਬੀ ਰਾਹੀਂ ਪੈਸੇ ਦੇਣ ਦੀ ਇਜਾਜ਼ਤ ਦੇਵਾਂਗੇ ਅਤੇ ਨਾ ਹੀ ਪੰਜਾਬ ਸਰਕਾਰ ਦੇ ਸਰਕਾਰੀ ਖਜ਼ਾਨੇ ਵਿੱਚੋਂ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਲਈ ਪੈਸੇ ਦੇਵਾਂਗੇ।

Check Also

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …