Breaking News
Home / ਭਾਰਤ / ਭਾਰਤੀ ਫੌਜਾਂ ਦੇ ਸਨਮਾਨ ‘ਚ ਨੌਜਵਾਨਾਂ ਵੱਲੋਂ ਖ਼ਾਲਸਾ ਤਿਰੰਗਾ ਯਾਤਰਾ

ਭਾਰਤੀ ਫੌਜਾਂ ਦੇ ਸਨਮਾਨ ‘ਚ ਨੌਜਵਾਨਾਂ ਵੱਲੋਂ ਖ਼ਾਲਸਾ ਤਿਰੰਗਾ ਯਾਤਰਾ

ਭਾਜਪਾ ਦੇ ਸਾਬਕਾ ਲੋਕ ਸਭਾ ਮੈਂਬਰ ਅਤੇ ਹੋਰ ਆਗੂ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਹਥਿਆਰਬੰਦ ਸੈਨਾਵਾਂ ਦੇ ਸਨਮਾਨ ਵਿੱਚ ਸਿੱਖ ਨੌਜਵਾਨਾਂ ਵੱਲੋਂ ਖਾਲਸਾ ਤਿਰੰਗਾ ਯਾਤਰਾ ਕੱਢੀ ਗਈ ਜਿਸਦਾ ਪ੍ਰਬੰਧ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਆਗੂ ਵੀ ਸ਼ਾਮਲ ਹੋਏ।
ਨਵੀਂ ਦਿੱਲੀ ‘ਚ ਤਾਲਕਟੋਰਾ ਸਟੇਡੀਅਮ ਤੋਂ ਤਿਰੰਗਾ ਯਾਤਰਾ ਨੂੰ ਮੁੱਖ ਮੰਤਰੀ ਰੇਖਾ ਗੁਪਤਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰਾ ਕਰਤੱਵਿਆ ਮਾਰਗ ਤੋਂ ਹੁੰਦੀ ਹੋਈ ਸਮਾਪਤ ਹੋਈ।
ਯਾਤਰਾ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਮੋਟਰਸਾਈਕਲਾਂ ‘ਤੇ ਤਿਰੰਗਾ ਲੈ ਕੇ ਅਤੇ ਦੇਸ਼ ਭਗਤੀ ਦੇ ਨਾਅਰੇ ਲਗਾਉਂਦੇ ਦੇਖਿਆ ਗਿਆ। ਕਈ ਨੌਜਵਾਨਾਂ ਨੇ ਭਗਵੀਆਂ ਪੱਗਾਂ ਬੰਨ੍ਹੀਆਂ ਹੋਈਆਂ ਸਨ।
ਮੁੱਖ ਮੰਤਰੀ ਤੋਂ ਇਲਾਵਾ ਉਨ੍ਹਾਂ ਦੇ ਕੈਬਨਿਟ ਸਾਥੀ ਮਨਜਿੰਦਰ ਸਿੰਘ ਸਿਰਸਾ ਅਤੇ ਆਸ਼ੀਸ਼ ਸੂਦ ਵੀ ਯਾਤਰਾ ਵਿੱਚ ਸ਼ਾਮਲ ਹੋਏ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਡੇ ਫੌਜੀ ਪਾਕਿਸਤਾਨ ਵਿੱਚ ਦਾਖਲ ਹੋਏ ਅਤੇ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਅਸੀਂ ਇਨ੍ਹਾਂ ਬਹਾਦਰ ਸੈਨਿਕਾਂ ਦੀਆਂ ਮਾਵਾਂ ਨੂੰ ਸਲਾਮ ਕਰਦੇ ਹਾਂ ਅਤੇ ਮੱਥਾ ਟੇਕਦੇ ਹਾਂ। ਸਿਰਸਾ ਵੱਲੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੀ ਆਲੋਚਨਾ ਵੀ ਕੀਤੀ ਗਈ।

 

Check Also

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …